Hindi
WhatsApp Image 2025-08-14 at 13

ਡਾ. ਏ.ਵੀ.ਐਮ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਵਿਖੇ ਧੂਮ ਧਾਮ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ

ਡਾ. ਏ.ਵੀ.ਐਮ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਵਿਖੇ ਧੂਮ ਧਾਮ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ

ਡਾ. ਏ.ਵੀ.ਐਮ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਵਿਖੇ ਧੂਮ ਧਾਮ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ

 

ਲੁਧਿਆਣਾ: ਡਾ. ਏ.ਵੀ.ਐਮ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ, ਜਿਹੜੇ ਈਸਾ ਨਗਰੀ ਪੁੱਲੀ ਵਿਖੇ ਤੀਆਂ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲੀ ਵਿਦਿਆਰਥਣਾ ਰੰਗ ਬਰੰਗੀਆਂ ਪੁਸ਼ਾਕਾਂ ਵਿੱਚ ਪਹੁੰਚੀਆਂ ਸਨ।

 

ਇਸ ਮੌਕੇ ਸੰਬੋਧਨ ਕਰਦੇ ਹੋਏ, ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਾਜੀਵ ਕੁਮਾਰ ਲਵਲੀ ਨੇ ਸਮੂਹ ਵਿਦਿਆਰਥੀਆਂ ਅਤੇ ਸਕੂਲ ਸਟਾਫ ਨੂੰ ਤੀਜ ਦੇ ਤਿਉਹਾਰ ਦੀ ਵਧਾਈ ਦਿੱਤੀ। ਉਹਨਾਂ ਨੇ ਕਿਹਾ ਕਿ ਇਹ ਤਿਉਹਾਰ ਪੰਜਾਬ ਦੀ ਅਮੀਰ ਵਿਰਾਸਤ ਨੂੰ ਦਰਸਾਉਂਦਾ ਹੈ। ਸਾਨੂੰ ਸਾਰਿਆਂ ਨੂੰ ਇੱਕ ਦੂਜੇ ਦੇ ਤਿਉਹਾਰਾਂ ਵਿੱਚ ਸ਼ਰੀਕ ਹੋਣਾ ਚਾਹੀਦਾ ਹੈ।

 

ਉੱਥੇ ਹੀ, ਸਕੂਲ ਦੇ ਪ੍ਰਿੰਸੀਪਲ ਮਨੀਸ਼ਾ ਗਾਬਾ ਨੇ ਕਿਹਾ ਕਿ ਸਕੂਲ ਵੱਲੋਂ ਹਰ ਤਿਉਹਾਰ ਨੂੰ ਬੜੇ ਹੀ ਉਤਸਾਹ ਨਾਲ ਮਨਾਇਆ ਜਾਂਦਾ ਹੈ। ਅੱਜ ਤੀਆਂ ਦੇ ਤਿਉਹਾਰ ਮੌਕੇ ਸਕੂਲੀ ਵਿਦਿਆਰਥਣਾਂ ਵੱਲੋਂ ਰੰਗ ਬਿਰੰਗੀਆਂ ਪੁਸ਼ਾਕਾ ਪਾ ਕੇ ਇਸ ਤਿਉਹਾਰ ਨੂੰ ਮਨਾਇਆ ਗਿਆ ਹੈ। ਇਸ ਮੌਕੇ ਵਿਦਿਆਰਥਨਾਂ ਵੱਲੋਂ ਢੋਲ ਦੀ ਥਾਪ ਤੇ ਗਿੱਧਾ ਵੀ ਪਾਇਆ ਗਿਆ।

 

ਜਿੱਥੇ ਹੋਰਨਾਂ ਤੋਂ ਇਲਾਵਾ, ਅਮਿਤਾ ਆਰ ਸਿੰਘ, ਦਮਨਜੀਤ ਕੌਰ, ਰਜਨੀ, ਰਿਤਿਕਾ, ਸ਼ਿੰਪੀ, ਸੋਨੀਆ ਅਤੇ ਹਰਸ਼ ਬਾਲਾ ਵੀ ਮੌਜੂਦ ਰਹੇ।


Comment As:

Comment (0)