Hindi
IMG-20260516-WA0154

ਸਿਹਤ ਵਿਭਾਗ ਅੰਮ੍ਰਿਤਸਰ ਵੱਲੋਂ "ਨੈਸ਼ਨਲ ਡੇਂਗੂ ਦਿਵਸ" ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ।

ਸਿਹਤ ਵਿਭਾਗ ਅੰਮ੍ਰਿਤਸਰ ਵੱਲੋਂ "ਨੈਸ਼ਨਲ ਡੇਂਗੂ ਦਿਵਸ" ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ।

ਸਿਹਤ ਵਿਭਾਗ ਅੰਮ੍ਰਿਤਸਰ ਵੱਲੋਂ "ਨੈਸ਼ਨਲ ਡੇਂਗੂ ਦਿਵਸ" ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ।

 

ਅੰਮ੍ਰਿਤਸਰ16 ਮਈ(2026)

 

ਸਿਵਲ ਸਰਜਨ ਡਾ ਸਤਿੰਦਰਜੀਤ ਸਿੰਘ ਬਜਾਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨੈਸ਼ਨਲ ਡੇਂਗੂ ਦਿਵਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਾ ਸਿੰਘ ਗੇਟ, ਸ਼ਿਵਲਾ ਮੰਦਿਰ ਵਿਖੇ ਇੱਕ ਜਿਲਾ ਪੱਧਰੀ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਇਸ ਅਵਸਰ ਤੇ ਜਿਲ੍ਹਾ ਐਪੀਡੀਮੋਲੋਜਿਸਟ ਡਾ ਹਰਜੋਤ ਕੌਰ ਨੇ ਕਿਹਾ ਕਿ ਬਰਸਾਤ ਦੇ ਮੌਸਮ ਵਿਚ ਬਹੁਤ ਸਾਰੀਆਂ ਥਾਵਾਂ ਤੇ ਪਾਣੀ ਦਾ ਇੱਕਠਾ ਹੋਣਾਂ ਸੁਭਾਵਿਕ ਹੀ ਹੈ, ਪਰ ਇਸਦੇ ਨਾਲ ਹੀ ਜਿਥੇ ਪਾਣੀ ਇੱਕਠਾ ਹੋਵੇਗਾ ਉਥੇ ਮੱਛਰ ਦੀ ਪੈਦਾਵਾਰ ਵੀ ਹੋਵੇਗੀ, ਇਸ ਲਈ ਸਾਡੀ ਸਾਰਿਆਂ ਦੀ ਇਹ ਜਿੰਮੇਵਾਰੀ ਬਣਦੀ ਹੈ ਕਿ ਮੱਛਰ ਦੀ ਪੈਦਾਵਰ ਨੂੰ ਰੋਕਣ ਲਈ ਸਿਹਤ ਵਿਭਾਗ ਦਾ ਸਹਿਯੋਗ ਕਰੀਏ ਅਤੇ ਹਫਤੇ ਦੇ ਹਰ ਸ਼ੁਕਰਵਾਰ ਵਾਲੇ ਦਿਨ ਆਪਣੇ ਘਰਾਂ ਵਿਚ ਕੂਲਰਾਂ, ਫਰਿਜਾਂ, ਗਮਲਿਆਂ, ਟੈਂਕੀਆਂ, ਛੱਤ ਤੇ ਪਿਆ ਨਾਕਾਰਾ ਸਾਮਾਨ ਅਦਿ ਵਿਚ ਪਾਣੀ ਇੱਕਠਾ ਨਾਂ ਹੋਣ ਦਈਏ ਕਿੳਂਕਿ ਡੇਂਗੂ ਤੋ ਬਚਣ ਲਈ ਸਭ ਤੋ ਜਿਆਦਾ ਜਰੂ੍ਰੀ ਹੈ ਕਿ ਮੱਛਰ ਦੀ ਪੈਦਾਵਾਰ ਨੂੰ ਹੀ ਰੋਕਿਆ ਜਾਵੇ। ਇਸ ਦੇ ਨਾਲ ਹੀ ਪੁਰੀ ਬਾਹਵਾਂ ਤੇ ਕੱਪੜੇ ਪਹਿਨੇ ਜਾਣ ਅਤੇ ਮੱਛਰ ਭਜਾਉਣ ਵਾਲੀਆ ਕਰੀਮਾਂ ਆਦੀ ਦਾ ਇਸਤੇਮਾਲ ਵੀ ਸਾਨੂੰ ਡੇਗੂ ਤੋ ਬਚਾ ਸਕਦਾ ਹੈ।

      ਇਸ ਸੰਬਧੀ ਜਾਣਕਾਰੀ ਦਿੰਦਿਆ ਜਿਲਾ੍ ਐਮ.ਈ.ਆਈ.ਓ. ਡਾ ਅਮਰਦੀਪ ਸਿੰਘ ਨੇ ਕਿਹਾ ਕਿ ਨੇ ਕਿਹਾ ਕਿ ਡੇਂਗੂ ਇੱਕ ਵਾਇਰਲ ਬੁਖਾਰ ਹੈ ਜੋ ਕਿ ਏਡੀਜ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਪੈਦਾ ਹੰਦਾ ਹੈ। ਜਿਸਦੇ ਲੱਛਣ ਤੇਜ ਸਿਰ-ਦਰਦ ਅਤੇ ਤੇਜ ਬੁਖਾਰ, ਮਾਸ ਪੇਸ਼ੀਆ ਅਤੇ ਜੋੜਾ ਦਾ ਦਰਦ, ਅੱਖਾ ਦੇ ਪਿਛਲੇ ਹਿੱਸੇ ਦਰਦ, ਉਲਟੀਆਂ, ਨੱਕ-ਮੂੰਹ ਅਤੇ ਮਸੂੜੀਆ ਵਿੱਚੋ ਖੂਨ ਵਗਣਾ ਆਦੀ ਹੈ। ਡੇਂਗੂ ਬੁਖਾਰ ਦੇ ਸ਼ੱਕ ਹੋਣ, ਦੀ ਸੂਰਤ ਵਿੱਚ ਤੂਰੰਤ ਸਰਕਾਰੀ ਹਸਪਤਾਲ ਤੋ ਫਰੀ ਚੈਕਅੱਪ ਅਤੇ ਇਲਾਜ ਕਰਵਾਉਣ। ਇਸ ਅਵਸਰ ਤੇ ਉਨ੍ਹਾਂ ਵੱਲੋ ਸਕੂਲ ਦੇ ਵਿਦਿਆਰਥੀਆਂ ਨੂੰ ਡੇਂਗੁ ਦੇ ਸੰਬੰਧ ਵਿਚ ਟ੍ਰੇਨਿੰਗ ਵੀ ਦਿੱਤੀ ਗਈ।

ਇਸ ਮੋਕੇ ਪ੍ਰਿੰਸੀਪਲ ਸ਼੍ਰੀਮਤੀ ਜੀ ਕੇ ਸ਼ਿੰਗਾਰੀ, ਮੁਖਤਾਰ ਸਿੰਘ, ਦਲਜਿੰਦਰ ਕੌਰ, ਪਵਨਪ੍ਰੀਤ ਕੌਰ, ਏ.ਐਮ.ਓ ਗੁਰਦੇਵ ਸਿੰਘ, ਐਸ ਆਈ ਸੁਖਦੇਵ ਸਿੰਘ ,ਹਰਵਿੰਦਰ ਸਿੰਘ ਹਰਕਮਲ ਸਿੰਘ, ਗੁਰਪ੍ਰੀਤ ਸਿੰਘ,ਆਈ ਸੀ ਹਰਮੀਤ ਸਿੰਘ, ਬਿਕਰਮਜੀਤ ਸਿੰਘ, ਰਘੂ ਰਾਜਾ, ਜਗਦੀਸ਼ ਸਿੰਘ,ਸੰਜੀਵ ਕੁਮਾਰ, ਕੁਲਦੀਪ ਸਿੰਘ ਅਤੇ ਸਕੂਲ਼ ਦੇ ਵਿਦਿਆਥੀ ਸ਼ਾਮਲ ਹੋਏ।

 


Comment As:

Comment (0)