Hindi
Yog (2)

26 ਜਨਵਰੀ 2025 ਨੂੰ ਗਣਤੰਤਰ ਦਿਵਸ ਮੌਕੇ ‘ਸੀ.ਐਮ. ਦੀ ਯੋਗਸ਼ਾਲਾ’ ਦੀ ਝਾਕੀ ਨੇ ਵੀ ਲਿਆ ਭਾਗ

26 ਜਨਵਰੀ 2025 ਨੂੰ ਗਣਤੰਤਰ ਦਿਵਸ ਮੌਕੇ ‘ਸੀ.ਐਮ. ਦੀ ਯੋਗਸ਼ਾਲਾ’ ਦੀ ਝਾਕੀ ਨੇ ਵੀ ਲਿਆ ਭਾਗ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸ੍ਰੀ ਮੁਕਤਸਰ ਸਾਹਿਬ

26 ਜਨਵਰੀ 2025 ਨੂੰ ਗਣਤੰਤਰ ਦਿਵਸ ਮੌਕੇ ‘ਸੀ.ਐਮ. ਦੀ ਯੋਗਸ਼ਾਲਾ’ ਦੀ ਝਾਕੀ ਨੇ ਵੀ ਲਿਆ ਭਾਗ

ਸ੍ਰੀ ਮੁਕਤਸਰ ਸਾਹਿਬ, 28 ਜਨਵਰੀ:

ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੀ.ਐਮਦੀ ਯੋਗਸ਼ਾਲਾ’ ਦੇ ਪ੍ਰੋਜੈਕਟ ਅਧੀਨ ਜ਼ਿਲਾ ਕੋਆਰਡੀਨੇਟਰ ਸ੍ਰੀ ਸੰਜੇ ਸਿੰਘ ਦੀ ਅਗਵਾਈ ਵਿੱਚ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਤੰਦਰੁਸਤ ਰੱਖਣ ਦਾ ਸੁਨੇਹਾ ਦੇਣ ਲਈ ਗਣਤੰਤਰਤਾ ਦਿਵਸ ਮੌਕੇ ਜਾਗਰੂਕਤਾ ਝਾਕੀ ਕੱਢੀ ਗਈ। ਇਸ ਮੌਕੇ ਸਮੂਹ ਯੋਗਾ ਟ੍ਰੇਨਰਾਂ ਵੱਲੋਂ ਯੋਗ ਅਭਿਆਸ ਕੀਤੇ ਗਏ।

ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਦੀ ਸ਼ੁਰੂਆਤ 05 ਅਪ੍ਰੈਲ 2023 ਨੂੰ ਸ਼ੁਰੂ ਕੀਤੀ ਗਈ ਅਤੇ ਪੂਰੇ ਪੰਜਾਬ ਵਿੱਚ 3167 ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਪੰਜਾਬ ਸਰਕਾਰ ਦੀ ਇਸ ਪਹਿਲਕਦਮੀ ਨਾਲ 573 ਯੋਗ ਟ੍ਰੇਨਰਾਂ ਨੂੰ ਰੋਜ਼ਗਾਰ ਵੀ ਮਿਲਿਆ ਹੈ ਅਤੇ ਹੁਣ ਇਹ ਯੋਗ ਟ੍ਰੇਨਰ ਆਪਣੀ ਪੂਰੀ ਮਿਹਨਤ ਤੇ ਲਗਨ ਨਾਲ ਰੋਜ਼ਾਨਾ ਇੱਕ ਲੱਖ ਤੋਂ ਵੱਧ ਨਾਗਰਿਕਾਂ ਨੂੰ ਨਿਯਮਿਤ ਮੁਫ਼ਤ ਯੋਗ ਕਲਾਸਾਂ ਦੀ ਟ੍ਰੇਨਿੰਗ ਦੇ ਰਹੇ ਹਨ

ਉਨ੍ਹਾਂ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ‘ਸੀ.ਐਮਦੀ ਯੋਗਸ਼ਾਲਾ’ ਅਧੀਨ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੇ ਮੁਫ਼ਤ ਯੋਗਾ ਦੀਆਂ 116 ਕਲਾਸਾਂ ਲਗਾਈਆਂ ਲਗਾਈਆਂ ਜਾ ਰਹੀਆਂ ਹਨ ਅਤੇ 21 ਯੋਗਾ ਟ੍ਰੇਨਰਾਂ ਵੱਲੋਂ ਯੋਗ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਯੋਗ ਸ਼ਰੀਰਕ ਤੇ ਮਾਨਸਿਕ ਦੋਨਾਂ ਪੱਖੋਂ ਬਹੁਤ ਲਾਭਕਾਰੀ ਹੈ ਅਤੇ ਇਸ ਨਾਲ ਬਹੁਤ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਵੀ ਮੁਹੱਲੇ ਦੇ ਲੋਕ ਆਪਣੇ ਇਲਾਕੇ ਵਿੱਚ ਯੋਗ ਕਲਾਸ ਲਗਵਾਉਣਾ ਚਾਹੁੰਦੇ ਹਨ ਤਾਂ ਉਹ ਪੰਜਾਬ ਸਰਕਾਰ ਦੇ ਹੈਲਪਲਾਈਨ ਨੰਬਰ 76694-00500 ’ਤੇ ਮਿਸ ਕਾਲ ਕਰ ਸਕਦੇ ਹਨਜਿਸ ਅਨੁਸਾਰ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਘਰ ਦੇ ਨੇੜੇ ਹੀ ਸੀ.ਐਮਦੀ ਯੋਗਸ਼ਾਲਾ ਸ਼ੁਰੂ ਕਰਵਾਈ ਜਾਵੇਗੀ।


Comment As:

Comment (0)