Panchkula: Theft at Nada Sahib Gurdwara, Car Window Broken
Hindi
car glass

Panchkula: Theft at Nada Sahib Gurdwara, Car Window Broken

Panchkula: Nadda Sahib ਗੁਰਦੁਆਰਾ ਸਾਹਿਬ ਦੇ ਬਾਹਰ Car ਦਾ Glass ਤੋੜ ਕੇ Cash ਅਤੇ jewellery ਚੋਰੀ

ਪੰਚਕੂਲਾ (ਕਪਿਲ ਨਾਗਪਾਲ): ਨਾਡਾ ਸਾਹਿਬ ਗੁਰਦੁਆਰਾ ਸਾਹਿਬ ਦੇ ਬਾਹਰ ਖੜ੍ਹੀ ਕਾਰ ਦਾ ਸ਼ੀਸ਼ਾ ਤੋੜ ਕੇ ਨਕਦੀ ਅਤੇ ਸੋਨੇ ਦੇ ਗਹਿਣੇ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਨਿਰਮਲ ਸਿੰਘ, ਨਿਵਾਸੀ ਸੈਕਟਰ-19 ਚੰਡੀਗੜ੍ਹ, ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਮੰਗਲਵਾਰ ਸ਼ਾਮ ਨੂੰ ਪਰਿਵਾਰ ਸਮੇਤ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਆਏ ਸਨ। ਪਾਰਕਿੰਗ ਵਿੱਚ ਭੀੜ ਹੋਣ ਕਾਰਨ ਉਨ੍ਹਾਂ ਨੇ ਆਪਣੀ ਕਾਰ ਮੁੱਖ ਸੜਕ ਦੇ ਕਿਨਾਰੇ ਖੜ੍ਹੀ ਕਰ ਦਿੱਤੀ ਸੀ।

ਜਦੋਂ ਉਹ ਵਾਪਸ ਪਰਤੇ ਤਾਂ ਕਾਰ ਦੀ ਖੱਬੀ (ਬਾਈਂ) ਪਾਸੇ ਦਾ ਪਿਛਲਾ ਸ਼ੀਸ਼ਾ ਟੁੱਟਿਆ ਹੋਇਆ ਸੀ। ਕਾਰ ਦੀ ਪਿਛਲੀ ਸੀਟ 'ਤੇ ਰੱਖਿਆ ਉਨ੍ਹਾਂ ਦੀ ਪਤਨੀ ਦਾ ਪਰਸ ਗਾਇਬ ਸੀ। ਪਰਸ ਵਿੱਚ ਕਰੀਬ 4 ਹਜ਼ਾਰ ਰੁਪਏ ਨਕਦ, ਸੋਨੇ ਦਾ ਮੰਗਲਸੂਤਰ, ਸੋਨੇ ਦੀਆਂ ਤਿੰਨ ਵਾਲੀਆਂ (ਈਅਰਰਿੰਗਜ਼) ਅਤੇ ਹੋਰ ਸਾਮਾਨ ਸੀ।

ਪੁਲਿਸ ਕਾਰਵਾਈ: ਘਟਨਾ ਦੀ ਸੂਚਨਾ ਮਿਲਣ 'ਤੇ ਚੰਡੀਮੰਦਰ ਥਾਣਾ ਪੁਲਿਸ ਨੇ ਅਣਪਛਾਤੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਆਸ-ਪਾਸ ਦੇ CCTV ਫੁਟੇਜ ਦੀ ਜਾਂਚ ਕਰ ਰਹੀ ਹੈ ਅਤੇ ਮੁਲਜ਼ਮ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।


Comment As:

Comment (0)