Hindi
Agriculture Pics (14)

ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਹਲਕਾ ਵਿਧਾਇਕ ਕਾਕਾ ਬਰਾੜ ਨੇ ਖੁਦ ਟਰੈਕਟਰ ਚਲਾ ਕੇ ਮਨਾਇਆ ਖੇਤ ਦਿਵਸ

ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਹਲਕਾ ਵਿਧਾਇਕ ਕਾਕਾ ਬਰਾੜ ਨੇ ਖੁਦ ਟਰੈਕਟਰ ਚਲਾ ਕੇ ਮਨਾਇਆ ਖੇਤ ਦਿਵਸ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰਸ੍ਰੀ ਮੁਕਤਸਰ ਸਾਹਿਬ

ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਹਲਕਾ ਵਿਧਾਇਕ ਕਾਕਾ ਬਰਾੜ ਨੇ ਖੁਦ ਟਰੈਕਟਰ ਚਲਾ ਕੇ ਮਨਾਇਆ ਖੇਤ ਦਿਵਸ

ਸ੍ਰੀ ਮੁਕਤਸਰ ਸਾਹਿਬ27 ਮਈ

                   ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਨੂੰ ਪੰਜਾਬ ਰਾਜ ਵਿੱਚ ਵੱਡੇ ਪੱਧਰ ਤੇ ਲਾਗੂ ਕਰਨ ਲਈ ਅਹਿਮ ਉਪਰਾਲੇ ਕਰਦੇ ਹੋਏ ਸਿੱਧੀ ਬਿਜਾਈ ਵਾਲੇ ਕਿਸਾਨਾਂ ਨੂੰ ਪਿਛਲੇ ਸਾਲਾਂ ਦੀ ਲਗਾਤਾਰਤਾ ਵਿੱਚ ਇਸ ਸਾਲ ਵੀ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਣੀ ਹੈ।

                   ਸ੍ਰੀ ਗੁਰਮੀਤ ਸਿੰਘ ਖੁੱਡੀਆਂ ਮਾਨਯੋਗ ਕੈਬਨਿਟ ਮੰਤਰੀਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਯਤਨਾਂ ਸਦਕਾ ਅਤੇ ਸ੍ਰੀ ਜਸਵੰਤ ਸਿੰਘ ਮਾਨਯੋਗ ਡਾਇਰੈਕਟਰ ਖੇਤੀਬਾੜੀ ਪੰਜਾਬ ਦੇ  ਦਿਸ਼ਾ ਨਿਰਦੇਸ਼ਾਂ ਹੇਠ ਅੱਜ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਭੁੱਲਰ ਦੇ ਅਗਾਂਹਵਧੂ ਕਿਸਾਨ ਸ਼੍ਰ. ਬਲਰਾਜ ਸਿੰਘ ਪੁੱਤਰ ਸ਼੍ਰ. ਜਗਦੇਵ ਸਿੰਘ ਦੇ ਖੇਤ ਵਿੱਚ ਝੋਨੇਂ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਕਿਸਾਨ ਦਿਵਸ ਮਨਾਇਆ ਗਿਆ। ਕਿਸਾਨ ਵੱਲੋ ਪਿਛਲੇ 12 ਸਾਲਾਂ ਤੋਂ ਲਗਾਤਰ ਸਿੱਧੀ ਬਿਜਾਈ ਕੀਤੀ ਜਾ ਰਹੀ ਹੈ ਅਤੇ ਇਸ ਸਾਲ ਵੀ 60 ਏਕੜ ਰਕਬੇ ਵਿੱਚ ਝੋਨੇਂ/ਬਾਸਮਤੀ ਦੀ ਸਿੱਧੀ ਬਿਜਾਈ ਕੀਤੀ ਜਾਣੀ ਹੈ।

ਇਸ ਮੌਕੇ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਹਲਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਵੱਲੋ ਖੁਦ ਟਰੈਕਟਰ ਚਲਾ ਕੇ ਕਿਸਾਨ ਦਿਵਸ ਵਿੱਚ ਹਾਜਰੀ ਲਗਵਾਈ ਗਈ। ਉਨ੍ਹਾਂ ਵੱਲੋ ਕਿਸਾਨਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਪਾਣੀ ਬਚਾੳਣ ਲਈ ਵਿਸੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਕਿਸਾਨ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਸਾਥ ਦੇਣ ਅਤੇ 1500 ਰੁਪਏ ਪ੍ਰਤੀ ਏਕੜ ਦੀ ਸਹੂਲਤ ਲੈ ਕੇ ਵੱਧ ਤੋ ਵੱਧ ਬਿਜਾਈਕਰਨ।

                   ਕਿਸਾਨ ਦਿਵਸ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ ਸ੍ਰ. ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਕਿਸਾਨਾਂ ਨੂੰ ਸੰਬੋਧਨ ਕਰਦਿਆ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਜਿਥੇ ਪਾਣੀ ਦੀ ਬੱਚਤ ਹੁੰਦੀ ਹੈ ਉਥੇ ਲੇਬਰ ਦਾ ਖਰਚਾ ਵੀ ਘਟਦਾ ਹੈ। ਪੰਜਾਬ ਸਰਕਾਰ ਵੱਲੋਂ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਕੱਦੂ ਕਰਕੇ ਲਗਾਏ ਝੋਨੇ ਦੇ ਮੁਕਾਬਲੇ ਪਾਣੀਬਿਜਲੀ ਅਤੇ ਮਜ਼ਦੂਰੀ ਦੀ ਬੱਚਤ ਹੁੰਦੀ ਹੈਜ਼ਮੀਨਦੋਜ਼ ਪਾਣੀ ਦਾ ਰੀਚਾਰਜ਼ ਜਿਆਦਾ ਹੁੰਦਾ ਹੈਫਸਲ ਨੂੰ ਬਿਮਾਰੀ ਘੱਟ ਲੱਗਦੀ ਹੈਪਰਾਲੀ ਦੀ ਸੰਭਾਲ ਕਰਨੀ ਸੌਖਾਲੀ ਹੋ ਜਾਂਦੀ ਹੈ ਅਤੇ ਝਾੜ ਜਿਆਦਾ ਨਿਕਲਦਾ ਹੈ। ਉਨਾਂ ਵੱਲੋ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਸ੍ਰੀ ਮੁਕਤਸਰ ਸਾਹਿਬ ਵੱਲੋਂ ਚਲਾਏ ਜਾ ਰਹੇ ਯੂ ਟਿਊਬ ਚੈਨਲ ਮੁਕਤਸਰ ਦੀਆਂ ਖੇਤੀ ਸੂਚਨਾਵਾਂ’ ਨੂੰ ਵੱਧ ਤੋਂ ਵੱਧ ਸਬਸਕਰਾਈਬ ਕਰਨ ਦੀ ਅਪੀਲ ਕੀਤੀ ਤਾਂ ਜੋ ਖੇਤੀ ਨਾਲ ਸਬੰਧਤ ਹਰ ਤਰ੍ਹਾਂ ਦੀ ਜਾਣਕਾਰੀ ਕਿਸਾਨਾਂ ਤੱਕ ਪਹੁੰਚ ਸਕੇ।

                   ਇਸ ਪ੍ਰੋਗਰਾਮ ਦਾ ਸਾਰਾ ਪ੍ਰਬੰਧ ਸ਼੍ਰੀ ਸ਼ਵਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਦੀ ਨਿਗਰਾਨੀ ਹੇਠ ਸਮੂਹ ਸਟਾਫ ਬਲਾਕ ਸ੍ਰੀ ਮੁਕਤਸਰ ਸਾਹਿਬ ਵੱਲੋ ਕੀਤਾਗਿਆ ਅਤੇ ਸਟੇਜ਼ ਦਾ ਸੰਚਾਲਣ ਜ਼ੋਬਨਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ ਵੱਲੋਂ ਕੀਤਾ ਗਿਆ।

ਇਸ ਮੌਕੇ ਸ਼੍ਰੀ ਸੁਖਜਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਵੱਲੋਂ ਕਿਸਾਨਾਂ ਨੂੰ ਮਿੱਟੀ ਪਾਣੀ ਪਰਖ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀਗ ਈ। ਇਸ ਤੋਂ ਇਲਾਵਾ ਸ੍ਰੀ ਕਰਨਜੀਤ ਸਿੰਘ ਪ੍ਰੋਜੈਕਟ ਡਾਇਰੈਕਟਰ ਆਤਮਾਂ ਵੱਲੋ ਝੋਨੇ/ਬਾਸਮਤੀ ਦੀ ਪਨੀਰੀ ਦੀ ਸੁਚੱਜੀ ਕਾਸ਼ਤ ਸਬੰਧੀ ਕਿਸਾਨਾਂ ਨਾਲ ਜਰੂਰੀ ਨੁਕਤੇ ਸਾਂਝੇ ਕੀਤੇ ਗਏ।

ਇਸ ਮੌਕੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗਬਲਾਕ ਸ੍ਰੀ ਮੁਕਤਸਰ ਸਾਹਿਬ ਦਾ ਸਮੂਹ ਸਟਾਫਪ੍ਰਿਤਪਾਲ ਸਿੰਘ ਸਰਪੰਚ ਨਵਾ ਭੁੱਲਰਜਗਦੇਵ ਸਿੰਘ ਸਾਬਕਾ ਸਰਪੰਚ ਭੁੱਲਰ ਅਤੇ ਪਿੰਡ ਦੇ ਹੋਰ ਅਗਾਂਹ ਵਧੂ ਕਿਸਾਨ ਵੀ ਹਾਜ਼ਰ ਸਨ।

 

Comment As:

Comment (0)