Hindi

ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉੋਣ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਹਰ ਹਫ਼ਤੇ ਲਗਾਇਆ

ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉੋਣ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਹਰ ਹਫ਼ਤੇ ਲਗਾਇਆ ਜਾਂਦੈ ਪਲੇਸਮੈਂਟ ਕੈਂਪ : ਡਿਪਟੀ ਡਾਇਰੈਕਟਰ

ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉੋਣ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਹਰ ਹਫ਼ਤੇ ਲਗਾਇਆ ਜਾਂਦੈ ਪਲੇਸਮੈਂਟ ਕੈਂਪ : ਡਿਪਟੀ ਡਾਇਰੈਕਟਰ

 

ਨੌਜਵਾਨਾਂ ਨੂੰ ਪਲੇਸਮੈਂਟ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦਾ ਸੱਦਾ

 

ਵੱਖ-ਵੱਖ ਕੰਪਨੀਆਂ ਤੇ ਉਦਯੋਗਿਕ ਇਕਾਈਆਂ ਨੂੰ ਅਸਾਮੀਆਂ ਦਾ ਵੇਰਵਾ ਭੇਜਣ ਦੀ ਅਪੀਲ

 

ਜਲੰਧਰ, 17 ਫਰਵਰੀ : ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਬਿਊਰੋ ਨੀਲਮ ਮਹੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਵਿੱਚ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਵਿੱਚ ਮਦਦ ਕੀਤੀ ਜਾਂਦੀ ਹੈ।

 

ਉਨ੍ਹਾਂ ਦੱਸਿਆ ਕਿ ਬਿਊਰੋ ਵੱਲੋਂ ਹਫ਼ਤੇ ਦੇ ਹਰੇਕ ਬੁੱਧਵਾਰ ਪਲੇਸਮੈਂਟ ਕੈਂਪ ਲਗਾਇਆ ਜਾਂਦਾ ਹੈ ਅਤੇ ਇਨ੍ਹਾਂ ਕੈਂਪਾਂ ਵਿੱਚ ਅਨਪੜ੍ਹ ਤੋਂ ਲੈ ਕੇ ਅੱਠਵੀਂ, ਦਸਵੀਂ, ਬਾਰਵੀਂ ਆਈ.ਟੀ.ਆਈ., ਪੋਲੀਟੈਕਨਿਕ, ਗ੍ਰੈਜੂਏਸ਼ਨ, ਪੋਸਟ ਗ੍ਰੈਜੂਏਸ਼ਨ ਆਦਿ ਵਿੱਦਿਅਕ ਯੋਗਤਾ ਰੱਖਣ ਵਾਲੇ ਹੁਨਰਮੰਦ ਤੇ ਗੈਰ ਹੁਨਰਮੰਦ ਉਮੀਦਵਾਰਾਂ ਨੂੰ ਬੁਲਾ ਕੇ ਵੱਖ-ਵੱਖ ਕੰਪਨੀਆਂ ਦੇ ਨੁਮਾਇੰਦਿਆਂ ਕੋਲੋਂ ਇੰਟਰਵਿਊ ਕਰਵਾਈ ਜਾਂਦੀ ਹੈ ਤਾਂ ਜੋ ਉਮੀਦਵਾਰਾਂ ਨੂੰ ਆਪਣੀ ਮਨਪਸੰਦ ਕੰਪਨੀ ਤੇ ਇਲਾਕੇ ਵਿੱਚ ਆਪਣੀ ਯੋਗਤਾ ਅਨੁਸਾਰ ਮਨਪਸੰਦ ਰੋਜ਼ਗਾਰ ਮਿਲ ਸਕੇ ਅਤੇ ਉਹ ਆਪਣਾ ਭਵਿੱਖ ਬਣਾ ਸਕਣ। 

 

ਉਨ੍ਹਾਂ ਕਿਹਾ ਕਿ ਅਜਿਹੇ ਪਲੇਸਮੈਂਟ ਕੈਂਪਾਂ ਦਾ ਮੁੱਖ ਮੰਤਵ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਾਪਤੀ ਵਿੱਚ ਮਦਦ ਕਰਨਾ ਅਤੇ ਵੱਖ-ਵੱਖ ਉਦਯੋਗਾਂ ਨੂੰ ਲੋੜ ਅਨੁਸਾਰ ਢੁੱਕਵੀਂ ਮੈਨ ਪਾਵਰ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਜ਼ਿਲ੍ਹੇ ਨਾਲ ਸਬੰਧਿਤ ਨੌਜਵਾਨਾਂ ਨੂੰ ਪਲੇਸਮੈਂਟ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਦਾ ਸੱਦਾ ਦਿੱਤਾ।

 

ਡਿਪਟੀ ਡਾਇਰੈਕਟਰ ਨੇ ਜ਼ਿਲ੍ਹੇ ਦੇ ਸਮੂਹ ਉਦਯੋਗਪਤੀਆਂ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਹਰ ਹਫ਼ਤੇ ਲਗਾਏ ਜਾਣ ਵਾਲੇ ਇਨ੍ਹਾਂ ਪਲੇਸਮੈਂਟ ਕੈਂਪਾਂ ਵਿੱਚ ਸ਼ਾਮਿਲ ਹੋਣ ਅਤੇ ਦਫ਼ਤਰ ਦੇ ਇਸ ਉੱਦਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਵੱਖ-ਵੱਖ ਕੰਪਨੀਆਂ ਅਤੇ ਉਦਯੋਗਿਕ ਇਕਾਈਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀ ਈ-ਮੇਲ [email protected] ‘ਤੇ ਅਸਾਮੀਆਂ ਦੇ ਵੇਰਵੇ ਭੇਜ ਸਕਦੀਆਂ ਹਨ ਜਾਂ ਦਫ਼ਤਰ ਵਿਖੇ ਕਮਰਾ ਨੰ. 313, ਤੀਸਰੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸਾਹਮਣੇ ਪੁੱਡਾ ਕੰਪਲੈਕਸ, ਲਾਡੋਵਾਲੀ ਰੋਡ, ਜਲੰਧਰ ਵਿਖੇ ਪਹੁੰਚ ਕਰ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰ. 90569-20100 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।


Comment As:

Comment (0)