Hindi
f5578175-f51c-4522-b6f8-b563bfa368e6

ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) 2026 ਸਬੰਧੀ ਬੂਥ ਲੈਵਲ ਏਜੰਟਾਂ ਨੂੰ ਦਿੱਤੀ ਗਈ ਸਿਖਲਾਈ

ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) 2026 ਸਬੰਧੀ ਬੂਥ ਲੈਵਲ ਏਜੰਟਾਂ ਨੂੰ ਦਿੱਤੀ ਗਈ ਸਿਖਲਾਈ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਬਠਿੰਡਾ

ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) 2026 ਸਬੰਧੀ ਬੂਥ ਲੈਵਲ ਏਜੰਟਾਂ ਨੂੰ ਦਿੱਤੀ ਗਈ ਸਿਖਲਾਈ

ਸਿਆਸੀ ਪਾਰਟੀਆਂ ਦੀ ਐੱਸ.ਆਈ.ਆਰ. ਵਿੱਚ ਮੁਕੰਮਲ ਭਾਗੀਦਾਰੀ ਯਕੀਨੀ ਬਣਾਉਣ ਲਈ ਬੀ.ਐਲ.ਏਜ਼ ਨੂੰ ਦਿੱਤੀ ਗਈ ਟ੍ਰੇਨਿੰਗ: ਜ਼ਿਲ੍ਹਾ ਚੋਣ ਅਫ਼ਸਰ

ਬਠਿੰਡਾ, 17 ਜੂਨ

ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਤਹਿਤ ਵੋਟਰ ਸੂਚੀਆਂ ਦੀ ਸੁਧਾਈ ਵਿੱਚ ਆਪਣੀ ਭੂਮਿਕਾ ਨਿਭਾਉਣ ਲਈ ਹਰ ਬੂਥ 'ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵਜੋਂ ਕੰਮ ਕਰਨ ਵਾਲੇ ਬੂਥ ਲੈਵਲ ਏਜੰਟਾਂ (ਬੀ.ਐਲ.ਏਜ਼) ਨੂੰ ਸਿਖਲਾਈ ਦਿੱਤੀ ਗਈ।

ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਅੱਜ ਰਾਮਪੁਰਾ, ਮੌੜ ਅਤੇ ਭੁੱਚੋ ਮੰਡੀ ਦੇ ਬੂਥ ਲੈਵਲ ਏਜੰਟਾਂ ਨੂੰ ਸਿਖਲਾਈ ਦਿੱਤੀ ਗਈ। ਰਾਮਪੁਰਾ ਦੇ ਬੀ.ਐਲ.ਏਜ਼ ਨੂੰ ਐੱਸ.ਡੀ.ਐੱਮ. ਦਫ਼ਤਰ ਰਾਮਪੁਰਾ, ਮੌੜ ਦੇ ਬੀ.ਐਲ.ਏਜ਼ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਮੌੜ ਅਤੇ ਭੁੱਚੋ ਮੰਡੀ ਦੇ ਬੀ.ਐਲ.ਏਜ਼ ਨੂੰ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ, ਬਠਿੰਡਾ ਵਿਖੇ ਸਿਖਲਾਈ ਦਿੱਤੀ ਗਈ।

ਉਨ੍ਹਾਂ ਨੂੰ ਦੱਸਿਆ ਗਿਆ ਕਿ 20 ਜੂਨ ਤੋਂ 22 ਜੂਨ ਤੱਕ ਸਬੰਧਤ ਬੀ.ਐਲ.ਓਜ਼ ਵੱਲੋਂ ਵੋਟਰਾਂ ਨੂੰ ਫਾਰਮ ਵੰਡੇ ਜਾਣਗੇ, ਜਿਨ੍ਹਾਂ ਨੂੰ ਭਰ ਕੇ ਵਾਪਸ ਜਮ੍ਹਾਂ ਕਰਵਾਉਣਾ ਹੋਵੇਗਾ।
ਉਨ੍ਹਾਂ ਅੱਗੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਸਿਆਸੀ ਪਾਰਟੀਆਂ ਨੂੰ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਦਾ ਅਹਿਮ ਹਿੱਸਾ ਬਣਾਇਆ ਗਿਆ ਹੈ।

ਸਿਆਸੀ ਪਾਰਟੀਆਂ ਨੂੰ ਦੋ ਪੱਧਰਾਂ 'ਤੇ ਬੂਥ ਲੈਵਲ ਏਜੰਟਾਂ ਦੇ ਨਾਂ ਦੇਣ ਲਈ ਕਿਹਾ ਗਿਆ ਹੈ। ਪਹਿਲੇ ਪੱਧਰ 'ਤੇ ਹਰੇਕ ਵਿਧਾਨ ਸਭਾ ਹਲਕੇ ਲਈ ਇੱਕ-ਇੱਕ ਬੀ.ਐਲ.ਏ. ਨਾਮਜ਼ਦ ਕੀਤਾ ਗਿਆ ਹੈ, ਜਦਕਿ ਦੂਜੇ ਪੱਧਰ 'ਤੇ ਹਰੇਕ ਬੀ.ਐਲ.ਓ. ਦੇ ਅਧੀਨ ਬੀ.ਐਲ.ਏਜ਼ ਦੀ ਪਛਾਣ ਕੀਤੀ ਗਈ ਹੈ।

ਉਨ੍ਹਾਂ ਸਮੂਹ ਬੂਥ ਲੈਵਲ ਏਜੰਟਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਬੀ.ਐਲ.ਓਜ਼ ਨਾਲ ਪੂਰੀ ਤਨਦੇਹੀ ਨਾਲ ਕੰਮ ਕਰਨ ਤਾਂ ਜੋ ਵੋਟਰਾਂ ਦਾ ਗਲਤੀ-ਰਹਿਤ ਡਾਟਾ ਤਿਆਰ ਕੀਤਾ ਜਾ ਸਕੇ।


Comment As:

Comment (0)