ਜ਼ਿਲ੍ਹੇ ਦੇ ਚਾਹਵਾਨ ਨੌਜਵਾਨਾਂ ਨੂੰ ਮਿਸਤਰੀ ਬਣਨ ਲਈ ਦਿੱਤੀ ਜਾਵੇਗੀ ਸਿਖਲਾਈ
ਜ਼ਿਲ੍ਹੇ ਦੇ ਚਾਹਵਾਨ ਨੌਜਵਾਨਾਂ ਨੂੰ ਮਿਸਤਰੀ ਬਣਨ ਲਈ ਦਿੱਤੀ ਜਾਵੇਗੀ ਸਿਖਲਾਈ
- ਉਮੀਦਵਾਰ 25 ਜੁਲਾਈ ਤੱਕ ਸਬੰਧਿਤ ਬਲਾਕ ਦਫ਼ਤਰਾਂ ’ਚ ਨਾਮ ਕਰਵਾ ਸਕਦੇ ਨੇ ਦਰਜ
ਜਲੰਧਰ, 23 ਜੁਲਾਈ : ਐਸ.ਡੀ.ਐਮ. ਆਦਮਪੁਰ ਵਿਵੇਕ ਕੁਮਾਰ ਮੋਦੀ (ਵਾਧੂ ਚਾਰਜ ਵਧੀਕ ਡਿਪਟੀ ਕਮਿਸ਼ਨਰ, ਦਿਹਾਤੀ ਵਿਕਾਸ) ਨੇ ਜਾਣਕਾਰੀ ਦਿੰਦਿਆਂ ਦੱਸਿਆ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਸਾਲ 2025-26 ਵਿੱਚ ਰੂਰਲ ਮੈਸਨ ਟ੍ਰੇਨਿੰਗ ਦਿੱਤੀ ਜਾਣੀ ਹੈ, ਜਿਸ ਵਿੱਚ ਚਾਹਵਾਨ ਨੌਜਵਾਨਾਂ ਨੂੰ ਵਧੀਆ ਢੰਗ ਨਾਲ ਘਰ ਬਣਾਉਣ ਲਈ ਮਿਸਤਰੀ ਦੀ ਸਿਖ਼ਲਾਈ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਚਾਹਵਾਨ ਉਮੀਦਵਾਰ ਦੀ ਉਮਰ 18 ਤੋਂ 45 ਸਾਲ ਹੋਣੀ ਚਾਹੀਦੀ ਹੈ ਅਤੇ ਟ੍ਰੇਨਿੰਗ ਮੁਕੰਮਲ ਕਰਨ ਵਾਲੇ ਉਮੀਦਵਾਰਾਂ ਨੂੰ ਸਰਕਾਰ ਵੱਲੋਂ ਸਰਟੀਫਿਕੇਟ ਵੀ ਜਾਰੀ ਕੀਤੇ ਜਾਣਗੇ।
ਸ਼੍ਰੀ ਮੋਦੀ ਨੇ ਅੱਗੇ ਦੱਸਿਆ ਕਿ ਪੀ.ਐਮ.ਏ.ਵਾਈ (ਜੀ) ਸਕੀਮ ਦਾ ਲਾਭ ਲੈਣ ਵਾਲੇ ਉਮੀਦਵਾਰਾਂ ਨੂੰ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਚਾਹਵਾਨ ਉਮੀਦਵਾਰ ਸਬੰਧਿਤ ਬਲਾਕ ਦਫ਼ਤਰ ਵਿਖੇ 25 ਜੁਲਾਈ 2025 ਤੱਕ ਸ਼ਾਮ 5 ਵਜੇ ਤੱਕ ਆਪਣੇ ਨਾਮ ਦਰਜ ਕਰਵਾ ਸਕਦੇ ਹਨ।