Hindi
WhatsApp Image 2026-04-15 at 2

ਸਿੱਖਿਆ ਕ੍ਰਾਂਤੀ ਤਹਿਤ ਮਾਡਲ ਸਕੂਲ ਕਾਉਣੀ ਲਈ ਆਰ.ਓ. ਸਿਸਟਮ ਲਈ ਗ੍ਰਾਂਟ ਜਾਰੀ- ਸ. ਸੁਖਜਿੰਦਰ ਸਿੰਘ ਕਾਉਣੀ

ਸਿੱਖਿਆ ਕ੍ਰਾਂਤੀ ਤਹਿਤ ਮਾਡਲ ਸਕੂਲ ਕਾਉਣੀ ਲਈ ਆਰ.ਓ. ਸਿਸਟਮ ਲਈ ਗ੍ਰਾਂਟ ਜਾਰੀ- ਸ. ਸੁਖਜਿੰਦਰ ਸਿੰਘ ਕਾਉਣੀ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਸ੍ਰੀ ਮੁਕਤਸਰ ਸਾਹਿਬ

 

 

 

ਸਿੱਖਿਆ ਕ੍ਰਾਂਤੀ ਤਹਿਤ ਮਾਡਲ ਸਕੂਲ ਕਾਉਣੀ ਲਈ ਆਰ.ਓ. ਸਿਸਟਮ ਲਈ ਗ੍ਰਾਂਟ ਜਾਰੀ- ਸ. ਸੁਖਜਿੰਦਰ ਸਿੰਘ ਕਾਉਣੀ

 

 

 

ਸ੍ਰੀ ਮੁਕਤਸਰ ਸਾਹਿਬ, 15 ਅਪ੍ਰੈਲ

 

 

 

ਸਿੱਖਿਆ ਕ੍ਰਾਂਤੀ ਅਧੀਨ ਮਾਨਯੋਗ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਨੂੰ ਬਿਹਤਰ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਕੜੀ ਹੇਠ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮਾਡਲ ਸਕੂਲ ਕਾਉਣੀ ਵਿੱਚ ਬੱਚਿਆਂ ਲਈ ਪੀਣ ਯੋਗ ਸਾਫ਼ ਅਤੇ ਠੰਡੇ ਪਾਣੀ ਦੀ ਸੁਵਿਧਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕਾਉਣੀ ਵੱਲੋਂ ਆਪਣੇ ਅਖਤਿਆਰੀ ਕੋਟੇ ਵਿੱਚੋਂ ਆਰ.ਓ. ਸਿਸਟਮ ਲਗਵਾਉਣ ਲਈ ਗ੍ਰਾਂਟ ਜਾਰੀ ਕੀਤੀ ਗਈ ਹੈ।

 

 

 

ਇਸ ਮੌਕੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕਾਉਣੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਵੱਡੇ ਪੱਧਰ ‘ਤੇ ਸੁਧਾਰ ਕੀਤੇ ਜਾ ਰਹੇ ਹਨ ਅਤੇ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਸਰਕਾਰ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸਿਹਤ ਅਤੇ ਸੁਵਿਧਾ ਨੂੰ ਧਿਆਨ ਵਿੱਚ ਰੱਖਦਿਆਂ ਸਾਫ਼ ਪਾਣੀ ਦੀ ਸੁਵਿਧਾ ਬਹੁਤ ਜ਼ਰੂਰੀ ਹੈ।

 

 

 

ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਸਕੂਲਾਂ ਵਿੱਚ ਹੋਰ ਲੋੜੀਂਦੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਯਤਨ ਜਾਰੀ ਰਹਿਣਗੇ, ਤਾਂ ਜੋ ਵਿਦਿਆਰਥੀਆਂ ਨੂੰ ਉੱਚ ਮਿਆਰੀ ਸਿੱਖਿਆ ਦੇ ਨਾਲ-ਨਾਲ ਵਧੀਆ ਵਾਤਾਵਰਣ ਵੀ ਪ੍ਰਦਾਨ ਕੀਤਾ ਜਾ ਸਕੇ।


Comment As:

Comment (0)