Digital India is the Cornerstone of an Atmanirbhar Bharat: Union Minister Manohar Lal
Hindi
khattar

Digital India is the Cornerstone of an Atmanirbhar Bharat: Union Minister Manohar Lal

Digital India ਵਿਕਸਿਤ ਅਤੇ ਆਤਮ-ਨਿਰਭਰ ਭਾਰਤ ਦੀ ਮਜ਼ਬੂਤ ਨੀਂਹ ਬਣਿਆ: ਕੇਂਦਰੀ ਮੰਤਰੀ Manohar Lal

ਕੇਂਦਰੀ ਮੰਤਰੀ ਮਨੋਹਰ ਲਾਲ ਨੇ ਕਿਹਾ ਹੈ ਕਿ ਡਿਜੀਟਲ ਇੰਡੀਆ ਅੱਜ ਵਿਕਸਿਤ ਅਤੇ ਆਤਮ-ਨਿਰਭਰ ਭਾਰਤ ਦੀ ਮਜ਼ਬੂਤ ਆਧਾਰਸ਼ਿਲਾ ਬਣ ਚੁੱਕਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਜਾਰੀ ਇੱਕ ਸੰਦੇਸ਼ ਵਿੱਚ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਪਿਛਲੇ 11 ਸਾਲਾਂ ਦੌਰਾਨ ਇਸ ਅਹਿਮ ਮੁਹਿੰਮ ਨੇ ਸੁਸ਼ਾਸਨ, ਪਾਰਦਰਸ਼ਤਾ ਅਤੇ ਜਨਤਕ ਸੇਵਾਵਾਂ ਦੀ ਪਹੁੰਚ ਨੂੰ ਨਵੀਂ ਦਿਸ਼ਾ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਡਿਜੀਟਲ ਇੰਡੀਆ ਨੇ ਗਰੀਬ, ਵਾਂਝੇ ਅਤੇ ਸਮਾਜ ਦੀ ਆਖਰੀ ਕਤਾਰ ਵਿੱਚ ਖੜ੍ਹੇ ਨਾਗਰਿਕਾਂ ਤੱਕ ਸਰਕਾਰੀ ਯੋਜਨਾਵਾਂ, ਸੇਵਾਵਾਂ ਅਤੇ ਸਹੂਲਤਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾ ਕੇ ਉਨ੍ਹਾਂ ਨੂੰ ਮਜ਼ਬੂਤ ਬਣਾਉਣ ਦਾ ਕੰਮ ਕੀਤਾ ਹੈ। ਅੱਜ ਤਕਨਾਲੋਜੀ ਦੀ ਮਦਦ ਨਾਲ ਆਮ ਨਾਗਰਿਕ ਘਰ ਬੈਠੇ ਹੀ ਕਈ ਸਰਕਾਰੀ ਸੇਵਾਵਾਂ ਦਾ ਲਾਭ ਉਠਾ ਰਹੇ ਹਨ, ਜਿਸ ਨਾਲ ਸਮੇਂ ਅਤੇ ਸਾਧਨਾਂ ਦੋਵਾਂ ਦੀ ਬਚਤ ਹੋ ਰਹੀ ਹੈ।

ਮਨੋਹਰ ਲਾਲ ਨੇ ਕਿਹਾ ਕਿ ਦੇਸ਼ ਭਰ ਵਿੱਚ ਆਪਟੀਕਲ ਫਾਈਬਰ ਨੈੱਟਵਰਕ ਦੇ ਵੱਡੇ ਪੱਧਰ 'ਤੇ ਵਿਸਤਾਰ ਨਾਲ ਪਿੰਡਾਂ ਤੱਕ ਡਿਜੀਟਲ ਕਨੈਕਟੀਵਿਟੀ ਪਹੁੰਚੀ ਹੈ। ਇਸ ਦੇ ਨਤੀਜੇ ਵਜੋਂ ਪੇਂਡੂ ਖੇਤਰਾਂ ਵਿੱਚ ਸਿੱਖਿਆ, ਸਿਹਤ, ਬੈਂਕਿੰਗ ਅਤੇ ਈ-ਗਵਰਨੈਂਸ ਵਰਗੀਆਂ ਸਹੂਲਤਾਂ ਦਾ ਦਾਇਰਾ ਤੇਜ਼ੀ ਨਾਲ ਵਧਿਆ ਹੈ। ਉਨ੍ਹਾਂ ਕਿਹਾ ਕਿ ਡਿਜੀਟਲ ਕਨੈਕਟੀਵਿਟੀ ਨੇ ਸ਼ਹਿਰ ਅਤੇ ਪਿੰਡ ਵਿਚਾਲੇ ਦੂਰੀ ਘਟਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।

ਉਨ੍ਹਾਂ ਕਿਹਾ ਕਿ ਭਾਰਤ ਨੇ ਡਿਜੀਟਲ ਭੁਗਤਾਨ (ਪੇਮੈਂਟ) ਦੇ ਖੇਤਰ ਵਿੱਚ ਵਿਸ਼ਵ ਪੱਧਰ 'ਤੇ ਨਵੀਂ ਪਛਾਣ ਬਣਾਈ ਹੈ। ਡਿਜੀਟਲ ਲੈਣ-ਦੇਣ ਵਿੱਚ ਵਾਧੇ ਨਾਲ ਆਰਥਿਕ ਗਤੀਵਿਧੀਆਂ ਨੂੰ ਤੇਜ਼ੀ ਮਿਲੀ ਹੈ, ਨਕਦੀ 'ਤੇ ਨਿਰਭਰਤਾ ਘਟੀ ਹੈ ਅਤੇ ਲੈਣ-ਦੇਣ ਵਧੇਰੇ ਸੁਰੱਖਿਅਤ, ਤੇਜ਼ ਅਤੇ ਪਾਰਦਰਸ਼ੀ ਬਣਿਆ ਹੈ।

ਕੇਂਦਰੀ ਮੰਤਰੀ ਨੇ ਕਿਹਾ ਕਿ ਡਿਜੀਟਲ ਇੰਡੀਆ ਮੁਹਿੰਮ ਨੇ ਸਰਕਾਰੀ ਕਾਰਜਪ੍ਰਣਾਲੀ ਨੂੰ ਵਧੇਰੇ ਜਵਾਬਦੇਹ ਅਤੇ ਪਾਰਦਰਸ਼ੀ ਬਣਾਇਆ ਹੈ। ਵੱਖ-ਵੱਖ ਸਰਕਾਰੀ ਸੇਵਾਵਾਂ ਦੇ ਆਨਲਾਈਨ ਹੋਣ ਨਾਲ ਭ੍ਰਿਸ਼ਟਾਚਾਰ ਨੂੰ ਨੱਥ ਪਈ ਹੈ ਅਤੇ ਨਾਗਰਿਕਾਂ ਨੂੰ ਬਿਨਾਂ ਕਿਸੇ ਬੇਲੋੜੀ ਪਰੇਸ਼ਾਨੀ ਦੇ ਸਹੂਲਤਾਂ ਮਿਲ ਰਹੀਆਂ ਹਨ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਆਉਣ ਵਾਲੇ ਸਾਲਾਂ ਵਿੱਚ ਡਿਜੀਟਲ ਇੰਡੀਆ ਮੁਹਿੰਮ ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਹੋਰ ਵੀ ਮਹੱਤਵਪੂਰਨ ਭੂਮਿਕਾ ਨਿਭਾਏਗੀ ਅਤੇ ਤਕਨਾਲੋਜੀ ਅਧਾਰਤ ਸੁਸ਼ਾਸਨ ਰਾਹੀਂ ਦੇਸ਼ ਦੇ ਹਰ ਨਾਗਰਿਕ ਨੂੰ ਸਸ਼ਕਤ ਬਣਾਉਂਦੀ ਰਹੇਗੀ।


Comment As:

Comment (0)