Hindi
1000417977

ਜਲੰਧਰ ’ਚ 21 ਨਵੰਬਰ ਨੂੰ ਕੱਢਿਆ ਜਾਵੇਗਾ ਏਕਤਾ ਮਾਰਚ

ਜਲੰਧਰ ’ਚ 21 ਨਵੰਬਰ ਨੂੰ ਕੱਢਿਆ ਜਾਵੇਗਾ ਏਕਤਾ ਮਾਰਚ

ਜਲੰਧਰ ’ਚ 21 ਨਵੰਬਰ ਨੂੰ ਕੱਢਿਆ ਜਾਵੇਗਾ ਏਕਤਾ ਮਾਰਚ

 

ਜਲੰਧਰ, 19 ਨਵੰਬਰ : ਸਰਦਾਰ@ 150 ਤਹਿਤ ਮਾਈ ਭਾਰਤ ਜਲੰਧਰ, ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਏਕਤਾ ਮਾਰਚ ਕੱਢਿਆ ਜਾਵੇਗਾ । ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਬਰਾੜ ਵਲੋਂ ਪ੍ਰੈਸ ਕਾਨਫਰੰਸ ਕੀਤੀ ਗਈ।

ਏਕਤਾ ਮਾਰਚ 21 ਨਵੰਬਰ 2025 ਨੂੰ ਏ.ਪੀ.ਜੇ. ਇੰਸਟੀਚਿਊਟ ਤੋਂ ਸ਼ੁਰੂ ਹੋ ਕੇ ਨਗਰ ਨਿਗਮ ਦਫ਼ਤਰ, ਜਲੰਧਰ ਵਿਖੇ ਸਮਾਪਤ ਹੋਵੇਗਾ। ਇਸ ਮਾਰਚ ਦਾ ਉਦੇਸ਼ ਸਰਦਾਰ ਵੱਲਭਭਾਈ ਪਟੇਲ ਦੇ 150ਵੇਂ ਜਨਮ ਦਿਵਸ ਮੌਕੇ ਉਨ੍ਹਾਂ ਵਲੋਂ ਦੇਸ਼ ਦੀ ਏਕਤਾ ਤੇ ਅਖੰਡਤਾ ਵਿੱਚ ਪਾਏ ਗਏ ਵੱਡਮੁੱਲੇ ਯੋਗਦਾਨ ਨੂੰ ਯਾਦ ਕਰਨਾ ਹੈ।

ਮੀਡੀਆ ਨੂੰ ਸੰਬੋਧਨ ਕਰਦਿਆਂ ਅਮਨਿੰਦਰ ਕੌਰ ਬਰਾੜ ਨੇ ਜ਼ੋਰ ਦਿੰਦਿਆਂ ਕਿਹਾ ਕਿ ਏਕਤਾ ਮਾਰਚ ਦੇਸ਼ ਦੀ ਏਕਤਾ, ਭਾਈਚਾਰਕ ਸਾਂਝ ਅਤੇ ਸਮੂਹਿਕ ਜ਼ਿੰਮੇਵਾਰੀ ਦੇ ਸੰਦੇਸ਼ ਨੂੰ ਖਾਸ ਕਰ ਦੇਸ਼ ਦੇ ਨੌਜਵਾਨਾਂ ਵਿੱਚ ਮਜ਼ਬੂਤ ਕਰਨ ਦਾ ਯਤਨ ਹੈ। ਉਨ੍ਹਾਂ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਵੱਡੀ ਗਿਣਤੀ ਵਿੱਚ ਸ਼ਿਰਕਤ ਕਰਨ ਲਈ ਉਤਸ਼ਾਹਿਤ ਕੀਤਾ।

ਪ੍ਰੋਗਰਾਮ ਦੌਰਾਨ ਸਾਰੇ ਭਾਗੀਦਾਰਾਂ ਵੱਲੋਂ ਨਸ਼ਾ ਮੁਕਤ ਅਤੇ ਆਤਮਨਿਰਭਰ ਭਾਰਤ ਦੀ ਸਹੁੰ ਚੁੱਕੀ ਜਾਵੇਗੀ, ਜੋ ਕਿ ਨਸ਼ਾ ਮੁਕਤ ਅਤੇ ਸਵੈ ਨਿਰਭਰ ਭਾਰਤ ਪ੍ਰਤੀ ਆਪਣੀ ਦ੍ਰਿੜ ਵਚਨਬੱਧਤਾ ਦੁਹਰਾਉਣਗੇ। ਸਮਾਗਮ ਵਿੱਚ ਸਰਦਾਰ ਵਲੱਭਭਾਈ ਪਟੇਲ ਦੇ ਜੀਵਨ ਅਤੇ ਵਿਰਾਸਤ ਤੋਂ ਪ੍ਰੇਰਿਤ ਸੱਭਿਆਚਾਰਕ ਪੇਸ਼ਕਾਰੀਆਂ ਤੇ ਪ੍ਰੇਰਨਾਦਾਇਕ ਸੰਦੇਸ਼ ਵੀ ਪੇਸ਼ ਕੀਤੇ ਜਾਣਗੇ। 

ਜ਼ਿਲ੍ਹਾ ਪ੍ਰਸ਼ਾਸਨ ਅਤੇ ਮਾਈਭਾਰਤ ਜਲੰਧਰ ਵਲੋਂ ਜਲੰਧਰ ਦੇ ਨਾਗਰਿਕਾਂ ਖਾਸ ਕਰ ਨੌਜਵਾਨਾਂ ਨੂੰ ਏਕਤਾ ਮਾਰਚ ਵਿੱਚ ਸ਼ਾਮਲ ਹੋਣ ਅਤੇ ਇਸ ਨੂੰ ਪ੍ਰਭਾਵਸ਼ਾਲੀ ਤੇ ਸਾਰਥਕ ਬਣਾਉਣ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ ਗਈ।


Comment As:

Comment (0)