Venezuela Earthquake: Twin Quakes (7.1 & 7.5) Hit Caracas, Tsunami Threat Averted
Buildings collapsed, ਗੁਬਾਰ ਨਾਲ ਭਰਿਆ ਅਸਮਾਨ... ਵੈਨੇਜ਼ੁਏਲਾ ਵਿੱਚ ਇੱਕ ਤੋਂ ਬਾਅਦ ਇੱਕ ਦੋ Earth Quakes ਕਾਰਨ ਹਰ ਪਾਸੇ ਕੋਹਰਾਮ
Venezuela Earthquake: ਵੈਨੇਜ਼ੁਏਲਾ ਵਿੱਚ ਭੂਚਾਲ ਦੇ ਦੋ ਵੱਡੇ ਝਟਕਿਆਂ (7.1 ਅਤੇ 7.5) ਕਾਰਨ ਭਾਰੀ ਤਬਾਹੀ ਮਚੀ ਹੈ। ਕਈ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਹੈ। ਸੁਨਾਮੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਭੂਚਾਲ ਦਾ ਕੇਂਦਰ ਮੋਂਟਾਲਬਨ ਤੋਂ 25 ਕਿਲੋਮੀਟਰ ਦੂਰ ਸੀ। ਰਾਜਧਾਨੀ ਕਾਰਾਕਾਸ ਵਿੱਚ ਭੂਚਾਲ ਦਾ ਸਭ ਤੋਂ ਵੱਧ ਅਸਰ ਹੋਇਆ ਹੈ। ਇਸ ਵਿੱਚ ਕਈ ਲੋਕਾਂ ਦੇ ਮਾਰੇ ਜਾਣ ਦਾ ਖ਼ਦਸ਼ਾ ਹੈ।
ਜਾਣਕਾਰੀ ਮੁਤਾਬਕ, ਰਾਜਧਾਨੀ ਕਾਰਾਕਾਸ ਵਿੱਚ ਕੁਝ ਹੀ ਸੈਕਿੰਡਾਂ ਵਿੱਚ ਦੋ ਵੱਡੇ ਝਟਕੇ ਮਹਿਸੂਸ ਕੀਤੇ ਗਏ। ਪਹਿਲਾ ਝਟਕਾ 7.1 ਜਦਕਿ ਦੂਜਾ ਝਟਕਾ 7.5 ਤੀਬਰਤਾ ਦਾ ਸੀ। ਕਈ ਇਮਾਰਤਾਂ ਢਹਿ-ਢੇਰੀ ਹੋ ਗਈਆਂ। ਲੋਕ ਆਪਣੇ ਘਰਾਂ ਤੋਂ ਨਿਕਲ ਕੇ ਸੜਕਾਂ 'ਤੇ ਆ ਗਏ ਹਨ। ਲੋਕਾਂ ਨੂੰ ਘਰ ਖਾਲੀ ਕਰਨ ਦੀ ਅਪੀਲ ਕੀਤੀ ਗਈ ਹੈ। ਸਥਾਨਕ ਸਮੇਂ ਮੁਤਾਬਕ, ਭੂਚਾਲ ਸ਼ਾਮ 6 ਵਜੇ ਕੇ 04 ਮਿੰਟ 'ਤੇ ਆਇਆ। ਇਸ ਤੋਂ ਕੁਝ ਹੀ ਸੈਕਿੰਡਾਂ ਬਾਅਦ ਦੂਜਾ ਝਟਕਾ ਲੱਗਿਆ।
22 ਮੰਜ਼ਿਲਾ ਇਮਾਰਤ ਪੂਰੀ ਤਰ੍ਹਾਂ ਤਬਾਹ
ਮੀਡੀਆ ਰਿਪੋਰਟਾਂ ਮੁਤਾਬਕ, ਕਾਰਾਕਾਸ ਦੇ ਅਲਤਾਮੀਰਾ ਇਲਾਕੇ ਵਿੱਚ ਇੱਕ 22 ਮੰਜ਼ਿਲਾ ਇਮਾਰਤ ਪੂਰੀ ਤਰ੍ਹਾਂ ਤਬਾਹ ਹੋ ਗਈ। ਇਸ ਨੂੰ ਪਿਛਲੇ 100 ਸਾਲਾਂ ਦਾ ਸਭ ਤੋਂ ਵੱਡਾ ਭੂਚਾਲ ਮੰਨਿਆ ਜਾ ਰਿਆ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਵੀਡੀਓਜ਼ ਤੋਂ ਤੁਸੀਂ ਤਬਾਹੀ ਦੇ ਮੰਜ਼ਰ ਦਾ ਅੰਦਾਜ਼ਾ ਲਗਾ ਸਕਦੇ ਹੋ।
ਵੱਡੀ ਗਿਣਤੀ ਵਿੱਚ ਲੋਕਾਂ ਦੇ ਜ਼ਖਮੀ ਹੋਣ ਦਾ ਖ਼ਦਸ਼ਾ
ਅਜੇ ਇਹ ਸਾਫ਼ ਨਹੀਂ ਹੈ ਕਿ ਕਿੰਨੇ ਲੋਕ ਜ਼ਖਮੀ ਹੋਏ ਹਨ ਅਤੇ ਕਿੰਨਾ ਨੁਕਸਾਨ ਹੋਇਆ ਹੈ। USGS ਦਾ ਕਹਿਣਾ ਹੈ ਕਿ ਭੂਚਾਲ ਦੇ ਦੂਜੇ ਝਟਕੇ ਤੋਂ ਬਾਅਦ ਭਾਰੀ ਨੁਕਸਾਨ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਦੇ ਹਤਾਹਤ ਹੋਣ ਦਾ ਖ਼ਦਸ਼ਾ ਹੈ।
ਹੁਣ ਸੁਨਾਮੀ ਦਾ ਕੋਈ ਖ਼ਤਰਾ ਨਹੀਂ - ਸੁਨਾਮੀ ਵਾਰਨਿੰਗ ਸੈਂਟਰ
ਅਮਰੀਕਾ ਦੇ ਸੁਨਾਮੀ ਵਾਰਨਿੰਗ ਸੈਂਟਰ ਨੇ ਕਿਹਾ ਹੈ ਕਿ ਹੁਣ ਸੁਨਾਮੀ ਦਾ ਕੋਈ ਖ਼ਤਰਾ ਨਹੀਂ ਹੈ। ਉਨ੍ਹਾਂ ਨੇ ਪਹਿਲਾਂ ਜਾਰੀ ਕੀਤੀ ਚੇਤਾਵਨੀ ਨੂੰ ਵਾਪਸ ਲੈ ਲਿਆ ਹੈ। ਉਸ ਚੇਤਾਵਨੀ ਵਿੱਚ ਪੋਰਟੋ ਰੀਕੋ ਅਤੇ ਵਰਜਿਨ ਆਈਲੈਂਡਜ਼ ਵਰਗੇ ਇਲਾਕਿਆਂ ਵਿੱਚ ਖ਼ਤਰਨਾਕ ਲਹਿਰਾਂ ਆਉਣ ਦਾ ਖ਼ਦਸ਼ਾ ਪ੍ਰਗਟਾਇਆ ਗਿਆ ਸੀ।
ਵੈਨੇਜ਼ੁਏਲਾ ਦੀ ਰਾਜਧਾਨੀ ਕਾਰਾਕਾਸ ਦੇ ਚਾਕਾਓ ਇਲਾਕੇ ਵਿੱਚ 500 ਤੋਂ ਵੱਧ ਐਮਰਜੈਂਸੀ ਕਰਮਚਾਰੀ ਮਲਬੇ ਅਤੇ ਟੁੱਟੀਆਂ ਇਮਾਰਤਾਂ ਵਿੱਚ ਫਸੇ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉੱਥੋਂ ਦੇ ਮੇਅਰ ਨੇ ਇਹ ਜਾਣਕਾਰੀ ਦਿੱਤੀ ਹੈ। ਮੇਅਰ ਗੁਸਤਾਵੋ ਡਿਊਕ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਪੋਸਟ ਕੀਤਾ। ਇਸ ਵਿੱਚ ਉਨ੍ਹਾਂ ਦੱਸਿਆ ਕਿ ਹੁਣ ਤੱਕ ਘੱਟੋ-ਘੱਟ 18 ਲੋਕਾਂ ਨੂੰ ਜ਼ਿੰਦਾ ਬਚਾ ਲਿਆ ਗਿਆ ਹੈ। ਵੀਡੀਓ ਵਿੱਚ ਉਨ੍ਹਾਂ ਦੇ ਪਿੱਛੇ ਟੁੱਟੀਆਂ-ਭੱਜੀਆਂ ਇਮਾਰਤਾਂ ਦਿਖਾਈ ਦੇ ਰਹੀਆਂ ਸਨ।
ਲੋਕ ਆਪਣੇ ਘਰਾਂ ਤੋਂ ਬਾਹਰ ਆ ਜਾਣ - ਗ੍ਰਹਿ ਮੰਤਰੀ ਕੈਬੇਲੋ
ਵੈਨੇਜ਼ੁਏਲਾ ਦੇ ਗ੍ਰਹਿ ਮੰਤਰੀ ਡਿਓਸਦਾਦੋ ਕੈਬੇਲੋ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਘਰਾਂ ਤੋਂ ਬਾਹਰ ਆ ਜਾਣ। ਉਨ੍ਹਾਂ ਕਿਹਾ ਕਿ ਅਜੇ ਭੂਚਾਲ ਦੇ ਹੋਰ ਸੰਭਾਵਿਤ ਛੋਟੇ ਝਟਕੇ (ਆਫਟਰਸ਼ੌਕਸ) ਆ ਸਕਦੇ ਹਨ, ਇਸ ਲਈ ਲੋਕ ਇਮਾਰਤਾਂ ਦੇ ਅੰਦਰ ਨਾ ਰਹਿਣ।
ਸਰਕਾਰੀ ਚੈਨਲ VTV ਨਾਲ ਫ਼ੋਨ 'ਤੇ ਗੱਲ ਕਰਦਿਆਂ ਕੈਬੇਲੋ ਨੇ ਕਿਹਾ ਕਿ ਕਿਸੇ ਨੂੰ ਵੀ ਇਮਾਰਤ ਦੇ ਅੰਦਰ ਨਹੀਂ ਰਹਿਣਾ ਚਾਹੀਦਾ, ਕਿਉਂਕਿ ਮੁੱਖ ਭੂਚਾਲ ਕਾਰਨ ਜੋ ਇਮਾਰਤਾਂ ਪਹਿਲਾਂ ਹੀ ਕਮਜ਼ੋਰ ਹੋ ਚੁੱਕੀਆਂ ਹਨ, ਆਫਟਰਸ਼ੌਕਸ ਉਨ੍ਹਾਂ ਨੂੰ ਪੂਰੀ ਤਰ੍ਹਾਂ ਗਿਰਾ ਸਕਦੇ ਹਨ। ਉਨ੍ਹਾਂ ਨੇ ਲੋਕਾਂ ਨੂੰ ਸੜਕਾਂ 'ਤੇ ਰਹਿਣ ਅਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ। ਕੈਬੇਲੋ ਨੇ ਅੱਗੇ ਕਿਹਾ ਕਿ ਸਾਨੂੰ ਇਨ੍ਹਾਂ ਮੁਸ਼ਕਿਲ ਹਾਲਾਤਾਂ ਦਾ ਸਾਹਮਣਾ ਮਿਲ ਕੇ ਕਰਨਾ ਹੋਵੇਗਾ।