Hindi
vb_logo1

ਵਿਜੀਲੈਂਸ ਵੱਲੋਂ ਸਫ਼ਾਈ ਸੇਵਕ ਤੋਂ 6 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਲੁਧਿਆਣਾ ਦਾ ਸੁਪਰਵਾਈਜ਼ਰ ਕਾਬੂ

ਵਿਜੀਲੈਂਸ ਵੱਲੋਂ ਸਫ਼ਾਈ ਸੇਵਕ ਤੋਂ 6 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਲੁਧਿਆਣਾ ਦਾ ਸੁਪਰਵਾਈਜ਼ਰ ਕਾਬੂ

ਵਿਜੀਲੈਂਸ ਵੱਲੋਂ ਸਫ਼ਾਈ ਸੇਵਕ ਤੋਂ 6 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਲੁਧਿਆਣਾ ਦਾ ਸੁਪਰਵਾਈਜ਼ਰ ਕਾਬੂ

 

• *ਮੁਲਜ਼ਮ ਸੁਪਰਵਾਈਜ਼ਰ ਸਫ਼ਾਈ ਸੇਵਕ ਦੀ ਤਨਖ਼ਾਹ ਜਾਰੀ ਕਰਨ ਬਦਲੇ ਮੰਗ ਰਿਹਾ ਸੀ ਰਿਸ਼ਵਤ *

 

ਚੰਡੀਗੜ੍ਹ, 6 ਸਤੰਬਰ:

 

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ੋਨ-ਡੀ ਨਗਰ ਨਿਗਮ ਲੁਧਿਆਣਾ ਵਿਖੇ ਤਾਇਨਾਤ ਸੁਪਰਵਾਈਜ਼ਰ ਦਰਸ਼ਨ ਲਾਲ ਨੂੰ ਇੱਕ ਸਫ਼ਾਈ ਸੇਵਕ ਦੀ ਤਨਖ਼ਾਹ ਜਾਰੀ ਕਰਨ ਬਦਲੇ 6000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਅਰੁਣ ਕੁਮਾਰ, ਜੋ ਕਿ ਨਗਰ ਨਿਗਮ ਲੁਧਿਆਣਾ ਵਿਖੇ 2014 ਤੋਂ ਠੇਕੇ 'ਤੇ ਸਫ਼ਾਈ ਸੇਵਕ ਵਜੋਂ ਕੰਮ ਕਰ ਰਿਹਾ ਸੀ ਅਤੇ ਉਹ ਨਵੰਬਰ 2022 ਵਿਚ ਰੈਗੂਲਰ ਹੋਇਆ ਸੀ, ਨੇ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਦਫ਼ਤਰ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਸੁਪਰਵਾਈਜ਼ਰ ਦਰਸ਼ਨ ਲਾਲ ਸਾਰੇ ਸਫ਼ਾਈ ਸੇਵਕਾਂ ਤੋਂ ਉਨ੍ਹਾਂ ਦੀ ਗ਼ੈਰ-ਹਾਜ਼ਰੀ ਮਾਰਕ ਕਰਨ ਦਾ ਡਰਾਵਾ ਦੇ ਕੇ ਉਨ੍ਹਾਂ ਤੋਂ 1000 ਰੁਪਏ ਪ੍ਰਤੀ ਮਹੀਨਾ ਲੈ ਰਿਹਾ ਹੈ।

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਰੈਗੂਲਰ ਹੋਣ ਤੋਂ ਬਾਅਦ ਉਸ ਨੂੰ 6 ਮਹੀਨਿਆਂ ਦੀ ਤਨਖਾਹ ਮਿਲੀ ਸੀ ਅਤੇ ਮੁਲਜ਼ਮ ਸੁਪਰਵਾਈਜ਼ਰ ਤਨਖਾਹ ਜਾਰੀ ਕਰਨ ਬਦਲੇ ਉਸ ਤੋਂ 6000 ਰੁਪਏ (1000 ਰੁਪਏ ਪ੍ਰਤੀ ਮਹੀਨਾ) ਦੀ ਮੰਗ ਕਰ ਰਿਹਾ ਸੀ ਅਤੇ ਰਿਸ਼ਵਤ ਨਾ ਦੇਣ ਦੀ ਸੂਰਤ ਵਿੱਚ ਉਹ ਭਵਿੱਖ ਵਿਚ ਉਸ ਦੀ ਗੈਰ-ਹਾਜ਼ਰੀ ਲਗਾ ਕੇ ਉਸ ਨੂੰ ਤੰਗ ਪ੍ਰੇਸ਼ਾਨ ਕਰੇਗਾ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਬਿਆਨ ਅਨੁਸਾਰ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਥਾਣਾ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਮਿਤੀ 06.09.2023 ਨੂੰ ਐਫ.ਆਈ.ਆਰ. ਨੰ. 21 ਦਰਜ ਕੀਤੀ ਗਈ ਹੈ।

 

ਉਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਲੁਧਿਆਣਾ ਦੀਆਂ ਪੁਲਿਸ ਟੀਮਾਂ ਨੇ ਟਰੈਪ ਲਗਾ ਕੇ ਹੈਬੋਵਾਲ ਇਲਾਕੇ ਤੋਂ ਸੁਪਰਵਾਈਜ਼ਰ ਦਰਸ਼ਨ ਲਾਲ ਨੂੰ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 6000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

------------


Comment As:

Comment (0)