22 ਜਨਵਰੀ 2024 ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫਾਜ਼ਿਲਕਾ
-22 ਜਨਵਰੀ 2024 ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ
ਫਾਜ਼ਿਲਕਾ 27 ਦਸੰਬਰ
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਆਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਵੱਲੋਂ ਸ਼ਿਡਿਉਲ ਵਿਚ ਸ਼ੋਧ ਕਰਦੇ ਹੋਏ ਵੋਟਰ ਸੂਚੀਆਂ ਬਾਰੇ ਪ੍ਰਾਪਤ ਹੋਏ ਦਾਅਵਿਆਂ/ ਇਦਰਾਜਾਂ ਦਾ ਨਿਪਟਾਰਾ 12 ਜਨਵਰੀ 2024 ਤੱਕ ਅਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 22 ਜਨਵਰੀ 2024 ਨੂੰ ਕੀਤੀ ਜਾਵੇਗੀ।