ਬੀਤੀ ਸ਼ਾਮ ਤੱਕ ਮੰਡੀਆਂ ਵਿੱਚ 4.87 ਲੱਖ 913 ਮੀਟ੍ਰਿਕ ਟਨ ਕਣਕ ਪੁੱਜੀ- ਡੀ.ਸੀ
ਬੀਤੀ ਸ਼ਾਮ ਤੱਕ ਮੰਡੀਆਂ ਵਿੱਚ 4.87 ਲੱਖ 913 ਮੀਟ੍ਰਿਕ ਟਨ ਕਣਕ ਪੁੱਜੀ- ਡੀ.ਸੀ
4.87 ਲੱਖ 913 ਮੀਟ੍ਰਿਕ ਟਨ ਕਣਕ ’ਚੋਂ 4.84 ਲੱਖ 344 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ ਡੀ.ਸੀ
ਫਰੀਦਕੋਟ, 6 ਮਈ ( ) ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ ਕਣਕ ਦੀ ਖਰੀਦ, ਲਿਫਟਿੰਗ, ਅਦਾਇਗੀ ਦਾ ਕੰਮ ਨਿਰਵਿਘਨ ਜਾਰੀ ਹੈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਨੇ ਖਰੀਦ ਏਂਜਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀ ਵਿਚ ਆਉਣ ਵਾਲੀ ਫ਼ਸਲ ਦੀ ਨਾਲੋ ਨਾਲ ਖਰੀਦ ਕੀਤੀ ਜਾਵੇ ਅਤੇ ਖਰੀਦੀ ਗਈ ਫ਼ਸਲ ਦੀ ਤੇਜੀ ਨਾਲ ਮੰਡੀਆਂ ਵਿਚੋਂ ਲਿਫਟਿੰਗ ਕੀਤੀ ਜਾਵੇ। ਇਸ ਮੌਕੇ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ 4.87 ਲੱਖ 913 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ ਜਿਸ ਵਿੱਚੋਂ 4.84 ਲੱਖ 344 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਵੱਲੋਂ 1 ਲੱਖ 9 ਹਜ਼ਾਰ 460 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਸੇ ਤਰ੍ਹਾਂ ਮਾਰਕਫੈਡ ਵੱਲੋਂ 1 ਲੱਖ 18 ਹਜ਼ਾਰ 833, ਪਨਸਪ ਵੱਲੋਂ 1 ਲੱਖ 1 ਹਜ਼ਾਰ 398, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 60 ਹਜ਼ਾਰ 889 ਅਤੇ ਵਪਾਰੀਆਂ ਵੱਲੋਂ 93 ਹਜ਼ਾਰ 764 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਅਤੇ 1 ਲੱਖ 86 ਹਜ਼ਾਰ 556 ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਰਾਤ ਨੂੰ ਕੰਬਾਇਨਾਂ ਨਾਲ ਕਣਕ ਦੀ ਕਟਾਈ ਨਾ ਕੀਤੀ ਜਾਵੇ ਅਤੇ ਕਣਕ ਦੀ ਰਹਿੰਦ-ਖੂੰਹਦ ਅਤੇ ਨਾੜ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾਵੇ। ਉਨ੍ਹਾਂ ਨੇ ਦੱਸਿਆ ਕਿ ਕਣਕ ਦੀ ਖ੍ਰੀਦ ਦਾ ਸੀਜ਼ਨ ਚੱਲ ਰਿਹਾ ਹੈ, ਕਿਸਾਨਾਂ ਨੂੰ ਸੀਜ਼ਨ ਦੇ ਅਖੀਰ ਤੱਕ ਇਸੇ ਤਰ੍ਹਾਂ ਪ੍ਰਭਾਵਸ਼ਾਲੀ ਸੇਵਾਵਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਕਿਸਾਨ ਆਪਣੀ ਫ਼ਸਲ ਵੇਲੇ ਸਿਰ ਵੇਚ ਕੇ ਸਮੇਂ ਸਿਰ ਘਰ ਨੂੰ ਜਾ ਰਹੇ ਹਨ, ਅਤੇ ਖ੍ਰੀਦ ਪ੍ਰਬੰਧਾਂ ਤੋਂ ਸੰਤੁਸ਼ਟ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਿਸਾਨਾਂ ਦੀ ਕਣਕ ਦਾ ਦਾਣਾ- ਦਾਣਾ ਖ੍ਰੀਦਣ ਲਈ ਜ਼ਿਲਾ ਪ੍ਰਸ਼ਾਸ਼ਨ ਵਚਨਬੱਧ ਹੈ।
© 2022 Copyright. All Rights Reserved with Arth Parkash and Designed By Web Crayons Biz