ਡਾ. ਬਲਜੀਤ ਕੌਰ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਵਧਾਈ
ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ
ਡਾ. ਬਲਜੀਤ ਕੌਰ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਵਧਾਈ
ਚੰਡੀਗੜ੍ਹ, 7 ਮਾਰਚ
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਤੇ ਸੂਬੇ ਦੀਆਂ ਔਰਤਾਂ ਨੂੰ ਵਧਾਈ ਦਿੱਤੀ ਹੈ।
ਆਪਣੇ ਵਧਾਈ ਸੰਦੇਸ਼ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਦਿਨ ਔਰਤਾਂ ਵਲੋਂ ਸਮਾਜ ਦੀ ਤਰੱਕੀ ਵਿੱਚ ਪਾਏ ਯੋਗਦਾਨ, ਬਰਾਬਰਤਾ ਦੇ ਸਿਧਾਂਤ ਅਤੇ ਔਰਤਾਂ ਦੇ ਅਧਿਕਾਰਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸਾਲ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾਂਦਾ ਹੈ । ਉਨ੍ਹਾਂ ਕਿਹਾ ਕਿ ਇਹ ਦਿਨ ਸਾਨੂੰ ਸਾਰਿਆਂ ਨੂੰ ਅੱਗੇ ਵਧਣ ਦੀ ਪ੍ਰੇਰਨਾ ਦਿੰਦਾ ਹੈ।
ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦੇ ਸ਼ਕਤੀਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਸਮਾਜ ਵਿੱਚ ਬਰਾਬਰਤਾ ਦੇਣ ਲਈ ਜੈਂਡਰ ਬਜਟ ਲਾਗੂ ਕੀਤਾ ਗਿਆ ਹੈ।
© 2022 Copyright. All Rights Reserved with Arth Parkash and Designed By Web Crayons Biz