Hindi
1

ਹਰੇਕ ਪਿੰਡ ਤੇ ਹਰੇਕ ਗਲੀ ਨੂੰ ਨਸ਼ਾ ਮੁਕਤ ਕਰਨ ਲਈ ਯਾਤਰਾਵਾਂ ਜਾਰੀ

ਹਰੇਕ ਪਿੰਡ ਤੇ ਹਰੇਕ ਗਲੀ ਨੂੰ ਨਸ਼ਾ ਮੁਕਤ ਕਰਨ ਲਈ ਯਾਤਰਾਵਾਂ ਜਾਰੀ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰਫ਼ਰੀਦਕੋਟ

 

-ਹਰੇਕ ਪਿੰਡ ਤੇ ਹਰੇਕ ਗਲੀ ਨੂੰ ਨਸ਼ਾ ਮੁਕਤ ਕਰਨ ਲਈ ਯਾਤਰਾਵਾਂ ਜਾਰੀ

- ਵਿਧਾਇਕ ਅਮੋਲਕ ਸਿੰਘ ਦੀ ਰਹਿਨੁਮਾਈ ਹੇਠ ਸੁਖਜੀਤ ਸਿੰਘ ਢਿੱਲਵਾਂ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਜੈਤੋ ਦੇ ਵੱਖ-ਵੱਖ ਪਿੰਡਾਂ ਵਿੱਚ ਕੀਤਾ ਸਮਾਗਮਾਂ ਨੂੰ ਸੰਬੋਧਨ

ਜੈਤੋ 27 ਮਈ (2025)

 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿਮ ਤਹਿਤ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ  ਦਾ ਸੁਪਨਾ ਪੂਰਾ ਹੋ ਰਿਹਾ ਹੈ, ਜਿਸ ਵਿੱਚ ਪਿੰਡ ਦੀਆਂ ਪੰਚਾਇਤਾਂਵਾਰਡਾਂ ਦੀਆਂ ਡਿਫੈਂਸ ਕਮੇਟੀਆਂ ਪੂਰਨ ਸਹਿਯੋਗ ਦੇ ਰਹੀਆਂ ਹਨ । ਹਲਕਾ ਜੈਤੋ ਸ. ਅਮੋਲਕ ਸਿੰਘ ਦੀ ਰਹਿਨੁਮਾਈ ਹੇਠ ਹਲਕੇ ਦੇ ਵੱਖ ਵੱਖ ਪਿੰਡਾਂ ਵਿਚ ਕਰਵਾਏ ਜਾ ਰਹੇ ਸਮਾਗਮਾਂ ਵਿਚ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਫਰੀਦਕੋਟ ਸ੍ਰੀ ਸੁਖਜੀਤ ਸਿੰਘ ਢਿਲਵਾਂ ਨੇ ਸ਼ਿਰਕਤ ਕੀਤੀ।

          ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵਿੱਢੀ ਗਈ ਮੁਹਿੰਮ ਨਸ਼ਾ ਮੁਕਤੀ ਤਹਿਤ ਸ੍ਰੀ ਸੁਖਜੀਤ ਸਿੰਘ ਢਿੱਲਵਾਂ ਨੇ ਹਲਕਾ ਜੈਤੋ ਦੇ ਪਿੰਡ ਰਾਮੂਵਾਲਾ, ਰੋੜੀਕਪੂਰਾ, ਢੈਪਈ, ਕਾਸਮ ਭੱਟੀ,  ਰੋਮਾਣਾ ਅਲਬੇਲ ਸਿੰਘ ਅਤੇ ਗੁਰੂ ਕੀ ਢਾਬ ਵਾਲਾ  ਵਿਖੇ ਕਰਵਾਏ ਗਏ ਸਮਾਗਮਾਂ ਵਿਚ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਹਨਾਂ ਕਿਹਾ ਕਿ ਨਸ਼ਿਆਂ  ਦੇ ਬੁਰੇ ਪ੍ਰਭਾਵਾਂ ਬਾਰੇ ਪਿੰਡ ਪਿੰਡ ਜਾ ਕੇ ਜਾਗਰੂਕ ਬਹੁਤ ਜਰੂਰੀ ਸੀ। ਇਹ ਪੰਜਾਬ ਸਰਕਾਰ ਵੱਲੋਂ ਇਕ ਨਿਵੇਕਲੀ ਪਹਿਲਕਦਮੀ ਹੈ, ਜਿਸ ਨਾਲ ਨਸ਼ਾ ਅਤੇ ਨਸ਼ਾ ਤਸਕਰਾਂ ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ।

          ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਹੁੰ ਵੀ ਚੁਕਵਾਈ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਭੂਮਿਕਾ ਨਿਭਾਉਣ ਦੀ ਅਪੀਲ ਵੀ ਕੀਤੀ।  ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਵੀ ਅਪੀਲ ਕੀਤੀ ਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਉਣ ਲਈ ਉਹਨਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਵਾਇਆ ਜਾਵੇ, ਤਾਂ ਜੋ ਉਨ੍ਹਾਂ ਦਾ ਸਹੀ ਇਲਾਜ ਹੋ ਸਕੇ ਅਤੇ ਉਹ ਆਪਣੀ ਬਿਹਤਰ ਜਿੰਦਗੀ ਬਤੀਤ ਕਰ ਸਕਣ।

ਇਸ ਮੌਕੇ ਇਸ ਮੌਕੇ, ਐਸ.ਐਚ.ਓ ਸ੍ਰੀ ਗੁਰਲਾਲ ਸਿੰਘ, ਐਸ.ਡੀ.ਐਮ  ਸ੍ਰੀ ਸੂਰਜ ਕੁਮਾਰ , ਬੀ.ਡੀ.ਪੀ.ਓ ਇਕਬਾਲ ਸਿੰਘ ਸੰਧੂ, ਵਰਿੰਦਰ ਕੁਮਾਰ ਐਸ.ਐਮ.ਓ  ਬਾਜਾਖਾਨਾਇੰਚਾਰਜ ਨਸ਼ਾ ਵਿਰੋਧੀ ਸੈਲ ਨਰਿੰਦਰਪਾਲ ਸਿੰਘ ਰਾਮੇਆਣਾ, ਨੋਡਲ ਅਫ਼ਸਰ ਸੁਨਾਵਰਦੀਪ ਸਿੰਘ, ਯਾਦਵਿੰਦਰ ਸਿੰਘ ਅਤੇ ਸਿਹਤ ਵਿਭਾਗ ਦੇ ਕਰਮਚਾਰੀ ਹਾਜਰ ਸਨ।

 


Comment As:

Comment (0)