Hindi
13e70a5c-2cd0-40f6-b397-231b5e3d029d

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਕੀਤਾ ਪ੍ਰੇਰਿਤ : ਡੀ ਐਸ ਪੀ ਕਰਨੈਲ ਸਿੰ

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਕੀਤਾ ਪ੍ਰੇਰਿਤ : ਡੀ ਐਸ ਪੀ ਕਰਨੈਲ ਸਿੰਘ

ਦਫ਼ਤਰ, ਜ਼ਿਲ੍ਹਾ ਲੋਕ ਸੰਪਰਕ ਅਫਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਕੀਤਾ ਪ੍ਰੇਰਿਤ : ਡੀ ਐਸ ਪੀ ਕਰਨੈਲ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਮਈ:

ਸ੍ਰੀ ਹਰਮਨਦੀਪ ਸਿੰਘ ਹਾਂਸ, ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐੱਸ.ਏ.ਐੱਸ. ਨਗਰ ਅਤੇ ਸ੍ਰੀ ਨਵਨੀਤ ਸਿੰਘ ਮਾਹਲ, ਕਪਤਾਨ ਪੁਲਿਸ ਟ੍ਰੈਫਿਕ ਵੱਲੋਂ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਦਿੱਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ. ਕਰਨੈਲ ਸਿੰਘ, ਉਪ ਕਪਤਾਨ ਪੁਲਿਸ ਟ੍ਰੈਫਿਕ ਵੱਲੋਂ ਅੱਜ ਦਿ ਨੋਲੇਜ ਬੱਸ ਸਕੂਲ, ਖਰੜ-ਮੋਹਾਲੀ ਵਿਖੇ ਕਰਵਾਏ ਗਏ ਇਨਵੈਸਟਿਚਰ ਸਮਾਰੋਹ ਵਿੱਚ ਸ਼ਿਰਕਤ ਕੀਤੀ ਗਈ।

ਇਸ ਮੌਕੇ ਸ. ਕਰਨੈਲ ਸਿੰਘ ਨੇ ਪੰਜਾਬ ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਚਲਾਈ ਜਾ ਰਹੀ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਦੇ ਧਿਆਨ ਵਿੱਚ ਕੋਈ ਵੀ ਵਿਅਕਤੀ ਨਸ਼ਾ ਵੇਚਦਾ ਜਾਂ ਨਸ਼ਾ ਕਰਦਾ ਪਾਇਆ ਜਾਂਦਾ ਹੈ ਤਾਂ ਇਸ ਸਬੰਧੀ ਤੁਰੰਤ ਵਟਸਐਪ ਨੰਬਰ 97791-00200, ਪੁਲਿਸ ਹੈਲਪਲਾਈਨ ਨੰਬਰ 112 ਜਾਂ ਨਜ਼ਦੀਕੀ ਪੁਲਿਸ ਸਟੇਸ਼ਨ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਨਸ਼ਾ ਵੇਚਣ ਵਾਲਿਆਂ ਖਿਲਾਫ ਤੁਰੰਤ ਕਾਰਵਾਈ ਕੀਤੀ ਜਾ ਸਕੇ ਅਤੇ ਨਸ਼ਾ ਕਰਨ ਵਾਲੇ ਵਿਅਕਤੀਆਂ ਦਾ ਇਲਾਜ ਕਰਵਾਇਆ ਜਾ ਸਕੇ।

ਉਨ੍ਹਾਂ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਕਿਹਾ ਕਿ ਨਸ਼ਾ ਬਰਬਾਦੀ ਦਾ ਕਾਰਨ ਹੈ, ਜਿਸ ਨਾਲ ਆਮ ਲੋਕਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਹੁੰਦਾ ਹੈ।

ਉਪ ਕਪਤਾਨ ਪੁਲਿਸ ਟ੍ਰੈਫਿਕ ਨੇ ਹਾਜ਼ਰ ਵਿਦਿਆਰਥੀਆਂ ਅਤੇ ਹੋਰ ਵਿਅਕਤੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਾਰਨ ਗੰਭੀਰ ਸੜਕ ਹਾਦਸੇ ਵਾਪਰਦੇ ਹਨ, ਜਿਨ੍ਹਾਂ ਨਾਲ ਜਾਨੀ ਅਤੇ ਮਾਲੀ ਨੁਕਸਾਨ ਹੁੰਦਾ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਜੇਕਰ 18 ਸਾਲ ਤੋਂ ਘੱਟ ਉਮਰ ਦਾ ਕੋਈ ਬੱਚਾ ਵਾਹਨ ਚਲਾਉਂਦਾ ਪਾਇਆ ਜਾਂਦਾ ਹੈ ਤਾਂ ਉਸ ਦੇ ਮਾਪਿਆਂ ਨੂੰ ਤਿੰਨ ਸਾਲ ਤੱਕ ਦੀ ਕੈਦ ਅਤੇ 25 ਹਜ਼ਾਰ ਰੁਪਏ ਤੱਕ ਜੁਰਮਾਨਾ ਹੋ ਸਕਦਾ ਹੈ। ਇਸ ਤੋਂ ਇਲਾਵਾ, ਨਾਬਾਲਗ ਨੂੰ ਵਾਹਨ ਦੇਣ ਵਾਲੇ ਵਿਅਕਤੀ ਨੂੰ ਵੀ ਸਜ਼ਾ ਜਾਂ ਜੁਰਮਾਨਾ ਭੁਗਤਣਾ ਪੈ ਸਕਦਾ ਹੈ।

ਇਸ ਦੌਰਾਨ ਉਨ੍ਹਾਂ “ਗੁੱਡ ਸਮੈਰੀਟਨ ਸਕੀਮ” ਅਤੇ “ਫਰਿਸ਼ਤੇ ਸਕੀਮ” ਬਾਰੇ ਵੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਸੜਕ ਹਾਦਸੇ ਵਿੱਚ ਜ਼ਖਮੀ ਵਿਅਕਤੀ ਦੀ ਮਦਦ ਕਰਦਾ ਹੈ ਤਾਂ ਸਰਕਾਰ ਵੱਲੋਂ ਉਸ ਨੂੰ 2000 ਰੁਪਏ ਦੀ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਂਦੀ ਹੈ।

ਸ. ਕਰਨੈਲ ਸਿੰਘ ਨੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ ਨੂੰ ਵੀ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ, ਸ਼ਰਾਬ ਪੀ ਕੇ ਵਾਹਨ ਨਾ ਚਲਾਉਣ ਅਤੇ ਤੇਜ਼ ਰਫ਼ਤਾਰ ਤੋਂ ਬਚਣ ਲਈ ਜਾਗਰੂਕ ਕਰਨ।

ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ. ਅਨੀਸ਼ਾ ਸਹਿਪਾਠੀ, ਟ੍ਰੈਫਿਕ ਕਰਮਚਾਰੀ ਹੌਲਦਾਰ ਦਿਲਬਾਗ ਸਿੰਘ, ਸਿਪਾਹੀ ਵਿਨੈ ਕਟਾਰੀਆ, ਸਿਪਾਹੀ ਜਤਿੰਦਰ ਸਿੰਘ ਅਤੇ ਸਕੂਲ ਦਾ ਹੋਰ ਸਟਾਫ ਹਾਜ਼ਰ ਸੀ।

ਅੰਤ ਵਿੱਚ ਸਕੂਲ ਦੇ ਪ੍ਰਿੰਸੀਪਲ ਡਾ. ਅਨੀਸ਼ਾ ਸਹਿਪਾਠੀ ਅਤੇ ਸਟਾਫ ਵੱਲੋਂ ਸ. ਕਰਨੈਲ ਸਿੰਘ ਦਾ ਸਕੂਲ ਪਹੁੰਚਣ ’ਤੇ ਧੰਨਵਾਦ ਕੀਤਾ ਗਿਆ ਅਤੇ ਵਿਦਿਆਰਥੀਆਂ ਨਾਲ ਸਾਂਝੇ ਕੀਤੇ ਵਿਚਾਰਾਂ ਦੀ ਸ਼ਲਾਘਾ ਕੀਤੀ ਗਈ।


Comment As:

Comment (0)