Hindi
1000891728

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਕੀਤੀ ਅਪੀਲ

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਕੀਤੀ ਅਪੀਲ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਫ਼ਰੀਦਕੋਟ 

ਨਸ਼ਾ ਮੁਕਤੀ ਯਾਤਰਾ ਤਹਿਤ ਵਿਧਾਇਕ ਸ.ਸੇਖੋਂ ਨੇ ਮਚਾਕੀ ਖੁਰਦ, ਚੇਤ ਸਿੰਘ ਵਾਲਾ, ਮਚਾਕੀ ਕਲਾ ਵਿਖੇ ਆਯੋਜਿਤ ਕੀਤੇ ਸਮਾਗਮ ਵਿੱਚ ਕੀਤੀ ਸ਼ਿਰਕਤ

 

 ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਕੀਤੀ ਅਪੀਲ

 

 ਫ਼ਰੀਦਕੋਟ 18 ਮਈ

 

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਚਲਾਈ ਗਈ ਨਸ਼ਾ ਮੁਕਤੀ ਯਾਤਰਾ ਤਹਿਤ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਦੇ ਨਾਲ-ਨਾਲ ਨਸ਼ਿਆਂ ਦੀ ਆਦਤ ਤੋਂ ਪੀੜਤ ਮਰੀਜ਼ਾਂ ਦਾ ਸਹੀ ਇਲਾਜ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋ ਨੇ ਹਲਕੇ ਦੇ ਪਿੰਡ ਮਚਾਕੀ ਖੁਰਦ, ਚੇਤ ਸਿੰਘ ਵਾਲਾ, ਮਚਾਕੀ ਕਲਾ ਵਿਖੇ ਆਯੋਜਿਤ ਕੀਤੇ ਸਮਾਗਮ ਦੌਰਾਨ ਕੀਤਾ।

 

 ਵਿਧਾਇਕ ਸ. ਸੇਖੋਂ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਮੰਤਵ  ਪਿੰਡਾਂ, ਵਾਰਡਾਂ, ਗਲੀ, ਮੁਹੱਲਿਆਂ ਵਿੱਚ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਹੈ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਸਬੰਧੀ ਸੂਚਨਾ ਪੁਲਿਸ ਨੂੰ ਦੇਣ ਤਾਂ ਜੋ ਉਨ੍ਹਾਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾ ਸਕੇ।

 

ਉਨ੍ਹਾਂ ਕਿਹਾ ਕਿ ਪੇਂਡੂ ਸੁਰੱਖਿਆ ਕਮੇਟੀਆਂ ਦੇ ਮੈਂਬਰ “ਪਿੰਡ ਦੇ ਪਹਿਰੇਦਾਰ” ਵਜੋਂ ਨਸ਼ਿਆਂ ਖਿਲਾਫ ਫੈਸਲਾਕੁੰਨ ਜੰਗ ਵਿੱਚ ਮੋਹਰੀ ਹੋ ਕੇ ਆਪਣਾ ਹਿੱਸਾ ਪਾਉਣ। ਉਹਨਾਂ ਕਿਹਾ ਕਿ ਉਹ ਘਰ-ਘਰ ਜਾ ਕੇ ਲੋਕਾਂ ਨੂੰ ਨਸ਼ੇ ਦੇ ਖਾਤਮੇ ਲਈ ਜਾਗਰੂਕ ਕਰਨ।

 

 ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਅਸੀਂ ਨਸ਼ਿਆਂ ਦੀ ਇਸ ਭੈੜੀ ਅਲਾਮਤ ਤੋਂ ਛੁਟਕਾਰਾ ਪਾ ਸਕਦੇ ਹਾਂ।ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ, ਖਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ। ਉਨ੍ਹਾਂ ਸਮੂਹ ਹਾਜ਼ਰੀਨ ਨੂੰ ਨਸ਼ਾ ਮੁਕਤੀ ਦੀ ਸਹੁੰ ਵੀ ਚੁਕਾਈ।

 

ਇਸ ਮੌਕੇ ਸ.ਗਗਨਦੀਪ ਸਿੰਘ ਧਾਲੀਵਾਲ ਚੇਅਰਮੈਨ ਨਗਰ ਸੁਧਾਰ ਟਰੱਸਟ, ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ, ਬੀਡੀਪੀਓ ਨੱਥਾ ਸਿੰਘ ਭੁੱਲਰ, ਮੈਡਮ ਗੁਰਦੀਪ ਕੌਰ ਸੁਪਰਡੈਂਟ, ਡਿਪਟੀ ਮਾਸ ਮੀਡੀਆ ਅਫ਼ਸਰ ਸੁਧੀਰ ਧੀਰ, ਡਿਪਟੀ ਮਾਸ ਮੀਡੀਆ ਅਫ਼ਸਰ ਲਖਵਿੰਦਰ ਸਿੰਘ ਕੈਂਥ, ਡਿਪਟੀ ਮਾਸ ਮੀਡੀਆ ਅਫ਼ਸਰ ਪ੍ਰਭਦੀਪ ਚਾਵਲਾ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।


Comment As:

Comment (0)